ਹੁਸ਼ਿਆਰਪੁਰ :ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਫੈਪਰੋ ਦੇ ਹਾਈਜੈਨਿਕ ਤੇ ਸਾਇੰਟੀਫਿਕ ਗੁੜ-ਸ਼ੱਕਰ ਯੂਨਿਟ ਦਾ ਕੀਤਾ ਉਦਘਾਟਨ ਕੀਤਾ ਗਿਆ ਇਸ ਮੌਕੇ ਉਹਨਾਂ ਹਰ ਇਕ ਪਹਿਲੂ ਦਾ ਜਾਇਜ਼ਾ ਲਿਆ। ਨਾਲ ਹੀ ਕਿਸਾਨਾਂ ਦੇ ਹੱਕ ਦੀ ਗੱਲ ਕਰਦਿਆਂ ਓਹਨਾ ਕਿਹਾ ਕਿ ਕਿਸਾਨ ਆਪਣੀ ਉਪਜ ਨੂੰ ਪ੍ਰੋਸੈਸਿੰਗ ਰਾਹੀਂ ਬਾਜ਼ਾਰ ਵਿਚ ਵੇਚ ਕੇ ਗਾਹਕਾਂ ਨੂੰ ਜਿਥੇ ਚੰਗੀ ਕੁਆਲਿਟੀ ਮੁਹੱਈਆ ਕਰਵਾ ਸਕਦੇ ਹਨ, ਉਥੇ ਆਪਣੀ ਉਪਜ ਦਾ ਚੰਗਾ ਮੁੱਲ ਵੀ ਪ੍ਰਾਪਤ ਕਰ ਸਕਦੇ ਹਨ। ਉਹ ਅੱਜ ਜ਼ਿਲ੍ਹੇ ਦੇ ਪਿੰਡ ਭੂੰਗਾ ਦੇ ਪਿੰਡ ਘੁਗਿਆਲ ਵਿਖੇ ਸਥਿਤ ਫਾਰਮਰਜ਼ ਪ੍ਰੋਡਿਊਸ ਪ੍ਰਮੋਸ਼ਨ ਸੋਸਾਇਟੀ (ਫੈਪਰੋ) ਵਿਚ ਲਗਾਏ ਗਏ ਹਾਈਜੈਨਿਕ ਅਤੇ ਸਾਇੰਟੀਫਿਕ ਢੰਗ ਨਾਲ ਬਣਨ ਵਾਲੇ ਗੁੜ-ਸ਼ੱਕਰ ਪ੍ਰੋਸੈਸਿੰਗ ਯੂਨਿਟ ਦੇ ਉਦਘਾਟਨ ਮੌਕੇ ਇਲਾਕੇ ਦੇ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ, ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਮਨਿੰਦਰ ਸਿੰਘ ਬੌਂਸ, ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲਜੀ ਦੇ ਵਿਗਿਆਨਕ ਅਖਿਲ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
75 ਲੱਖ ਰੁਪਏ ਦੀ ਲਾਗਤ ਨਾਲ ਬਣਿਆ:ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਸੈਸਿੰਗ ਯੂਨਿਟ ਦੀ ਸਥਾਪਨਾ ਕਿਸਾਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਯੂਨਿਟ ਦੀ ਸਥਾਪਨਾ ਨਾਲ ਉਪਭੋਗਤਾਵਾਂ ਨੂੰ ਜਿਥੇ ਹਾਈਜੈਨਿਕ ਅਤੇ ਸਾਇੰਟੀਫਿਕ ਢੰਗ ਨਾਲ ਤਿਆਰ ਕੀਤਾ ਗਿਆ ਮਿਆਰੀ ਗੁੜ-ਸ਼ੱਕਰ ਮਿਲੇਗਾ, ਉਥੇ ਕਿਸਾਨਾਂ ਨੂੰ ਵੀ ਉਨ੍ਹਾਂ ਦੀ ਉਪਜ ਦਾ ਚੰਗਾ ਲਾਭ ਪ੍ਰਾਪਤ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਫ਼ਸਲੀ ਚੱਕਰ ਤੋਂ ਨਿਕਲ ਕੇ ਫ਼ਸਲੀ ਵਿਭਿੰਨਤਾ ਨੂੰ ਅਪਣਾ ਕੇ ਆਰਥਿਕ ਪੱਖੋਂ ਹੋਰ ਮਜ਼ਬੂਤ ਹੋ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟਕਨੋਲਜੀ ਅਤੇ ਇੰਡੀਅਨ ਕੌਂਸਲ ਫਾਰ ਸਾਇੰਸ ਐਂਡ ਟਕਨੋਲਜੀ ਦੇ ਸਹਿਯੋਗ ਨਾਲ 75 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਇਹ ਪ੍ਰੋਸੈਸਿੰਗ ਯੂਨਿਟ ਗਾਹਕਾਂ ਨੂੰ ਕੁਆਲਿਟੀ ਅਤੇ ਕਿਸਾਨਾਂ ਨੂੰ ਆਪਣੀ ਉਪਜ ਆਪ ਪ੍ਰੋਸੈਸ ਕਰਕੇ ਇਲਾਕੇ ਵਿਚ ਆਪਣੀ ਇਕ ਪਹਿਚਾਣ ਬਣਾਉਣ ਵਿਚ ਸਹਾਇਕ ਸਿੱਧ ਹੋਵੇਗਾ।