ਹੁਸ਼ਿਆਰਪੁਰ:ਪੰਜਾਬ ਦੇ ਭੂਮੀ ਤੇ ਜਲ ਸੰਭਾਲ, ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪਾਣੀ ਸਿੰਚਾਈ ਲਈ ਵਰਤਣ ਵਾਲੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ ਰੱਖਿਆ ਹੈ। ਇਸ ਪਲਾਂਟ ਨੂੰ 11 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਅਤੇ 7 ਪਿੰਡਾਂ ਦੀ ਕਿਸਾਨਾਂ (Farmers) ਨੂੰ ਇਸ ਪਲਾਂਟ ਤੋਂ ਸੰਚਾਈ ਲਈ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਦੂਜੇ ਪਾਸੇ ਕਿਸਾਨਾਂ (Farmers) ਵੱਲੋਂ ਸਰਕਾਰ ਦੇ ਇਸ ਉਪਰਾਲੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੰਤਰੀ ਰਾਣਾ ਗੁਰਜੀਤ ਸਿੰਘ (Rana Gurjeet Singh) ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਨੇ ਹਮੇਸ਼ਾ ਹੀ ਕਿਸਾਨ ਪੱਖੀ ਕੰਮ ਕੀਤੇ ਹਨ ਅਤੇ ਇਸੇ ਤਰ੍ਹਾਂ ਅੱਗੇ ਵੀ ਕਿਸਾਨ (Farmer) ਪੱਖੀ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਇੱਕੋਂ-ਇੱਕ ਕਾਂਗਰਸ ਪਾਰਟੀ ਹੈ ਜੋ ਦੇਸ਼ ਦੇ ਹਰ ਵਰਗ ਪ੍ਰਤੀ ਚਿੰਤਤ ਹੈ।
11 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗੀ ਪ੍ਰੋਜੈਕਟ: ਰਾਣਾ ਗੁਰਜੀਤ ਇਸ ਮੌਕੇ ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ (BJP government) ‘ਤੇ ਜਮ ਕੇ ਨਿਸ਼ਾਨੇ ਸਾਧੇ, ਉਨ੍ਹਾਂ ਕਿਹਾ ਕਿ ਕਾਂਗਰਸ (Congress) ਦੇ ਰਾਜ ਵਿੱਚ ਕਦੇ ਵੀ ਲੋਕ ਮਾਰੂ ਨੀਤੀਆਂ ਤਿਆਰ ਨਹੀਂ ਕੀਤੀਆ ਗਈਆਂ, ਪਰ ਭਾਜਪਾ (BJP) ਨੇ ਪਿਛਲੇ 7 ਸਾਲਾ ਤੋਂ ਲਗਾਤਾਰ ਲੋਕ ਮਾਰੂ ਨੀਤੀਆ ਬਣਾ ਰਹੀ ਹੈ। ਜਿਸ ਕਰਕੇ ਦੇਸ਼ ਵਿੱਚ ਮਹਿੰਗਾਈ ਅਤੇ ਭੁੱਖਮਰੀ ਦਿਨੋ-ਦਿਨ ਵੱਧ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ (Congress) ਨੇ ਹਮੇਸ਼ਾ ਹੀ ਭਾਰਤ ਦੀ ਏਕਤਾ ਨੂੰ ਜੋੜ ਕੇ ਰੱਖਿਆ ਹੈ, ਉਨ੍ਹਾਂ ਨੇ ਬੀਜੇਪੀ ‘ਤੇ ਇਲਜ਼ਾਮ ਲਗਾਉਦੇ ਕਿਹਾ ਕਿ ਬੀਜੇਪੀ (BJP) ਨੇ ਸੱਤਾ ਦੇ ਲਈ ਦੇਸ਼ ਵਿੱਚ ਹਿੰਦੂ, ਮੁਸਲਮਾਨ ਅਤੇ ਹੋਰ ਵੱਖ-ਵੱਖ ਜਾਤੀਆਂ ਦੇ ਆਧਾਰ ‘ਤੇ ਦੰਗੇ ਕਰਵਾਏ ਹਨ।
ਨਵੇਂ ਖੇਤੀ ਕਾਨੂੰਨਾਂ (Agricultural laws) ‘ਤੇ ਬੋਲਦਿਆ ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਆਪਣੀ ਸੱਤਾ ਦੇ ਹੰਕਾਰ ਵਿੱਚ ਇਸ ਕਦਰ ਆ ਚੁੱਕੇ ਹਨ, ਕਿ ਉਹ ਆਪਣੇ ਹੀ ਦੇਸ਼ ਦੇ ਲੋਕਾਂ ਨੂੰ ਦਿੱਲੀ ਦੇ ਅੰਦਰ ਤੱਕ ਨਹੀਂ ਜਾਣ ਦੇ ਰਹੇ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਵਿੱਚ 700 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕਿਆ ਹੈ, ਪਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇੱਕ ਵਾਰ ਵੀ ਦੇਸ਼ ਦੇ ਅੰਨਦਾਤਾ ਲਈ ਸੋਗ ਪ੍ਰਗਟ ਨਹੀਂ ਕੀਤਾ।
ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ‘ਤੇ ਵੀ ਜਮ ਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬੀਜੇਪੀ ਨਾਲ ਮਿਲ ਕੇ ਪੰਜਾਬ ਅਤੇ ਕਿਸਾਨਾਂ (Farmers) ਨਾਲ ਧੋਖਾ ਕਰ ਰਿਹਾ ਹੈ। ਨਵੇਂ ਖੇਤੀ ਕਾਨੂੰਨਾਂ ਲਈ ਵੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪੂਰਨ ਤੌਰ ‘ਤੇ ਜ਼ਿੰਮੇਵਾਰ ਦੱਸਿਆ ਹੈ।
ਇਹ ਵੀ ਪੜੋ:ਪੁੰਛ ‘ਚ ਸ਼ਹੀਦ ਹੋਏ ਮਨਦੀਪ ਸਿੰਘ ਦਾ ਮਨਾਇਆ ਜਨਮ ਦਿਨ, ਕੱਢਿਆ ਕੈਂਡਲ ਮਾਰਚ