ਹੁਸ਼ਿਆਰਪੁਰ: ਇਹਨੀ ਦਿਨੀਂ ਪੰਜਾਬ ਅਪਰਾਧਿਕ ਵਾਰਦਾਤਾਂ ਵਿਚ ਕਾਫੀ ਵਾਧਾ ਹੋਇਆ ਹੈ। ਜਿਸਨੂੰ ਲੈਕੇ ਭਾਵੇਂ ਹੀ ਕਾਨੂੰਨ ਹੋ ਰਿਹਾ ਹੈ। ਪਰ ਉਥੇ ਹੀ ਦੂਜੇ ਪਾਸੇ ਅਪਰਾਧੀਆਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਆਪਣੀਆਂ ਘਿਨੌਣੀਆਂ ਕਰਤੂਤਾਂ ਨੂੰ ਅੰਜਾਮ ਦੇਣ ਤੋਂ ਬਾਜ਼ ਨਹੀਂ ਆ ਰਹੇ। ਇਸ ਵਿਚ ਹੁਣ ਜਾਨਵਰਾਂ ਨੂੰ ਵੀ ਆਪਣਾਂ ਸ਼ਿਕਾਰ ਬਣਾਉਣ ਤੋਂ ਕੋਈ ਗੁਰੇਜ਼ ਨਹੀਂ ਕਰ ਰਹੇ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਹੁਸਿ਼ਆਰਪੁਰ ਦੇ ਨਜ਼ਦੀਕੀ ਪਿੰਡ ਨੰਦਣ ਤੋਂ। ਜਿਥੇ ਬੀਤੇ ਦਿਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਚਰਵਾਹਿਆਂ ਨੇ ਦੱਸਿਆ ਕਿ ਦੇਰ ਰਾਤ ਕਰੀਬ ਡੇਢ ਵਜੇ ਗੱਡੀਆਂ ਵਿਚ ਆਏ ਕੁਝ ਅਣਪਛਾਤੇ ਵਿਅਕਤੀ ਪਿੰਡ ਵਿਚ ਬੈਠੇ ਭੇਡਾਂ ਚਰਵਾਉਣ ਆਏ ਵਿਅਕਤੀਆਂ ਨਾਲ ਕੁੱਟਮਾਰ ਕਰਕੇ ਉਨ੍ਹਾਂ ਦੀਆਂ 45 ਦੇ ਕਰੀਬ ਭੇਡਾਂ ਚੋਰੀ ਕਰਕੇ ਲੈ ਗਏ। ਜਿਸ ਨਾਲ ਚਰਵਾਹਿਆਂ ਦਾ ਸਾਢੇ 5 ਲੱਖ ਰੁਪਏ ਦੇ ਕਰੀਬ ਦਾ ਨੁਕਸਾਨ ਹੋਇਆ ਹੈ।
45 ਭੇਡਾਂ ਚੋਰੀ ਕਰਕੇ ਲੈ ਗਏ: ਮੀਡੀਆ ਨੂੰ ਜਾਣਕਾਰੀ ਦਿੰਦੇ ਪੀੜਤ ਚਰਵਾਹਿਆਂ ਨੇ ਦੱਸਿਆ ਕਿ ਉਹ ਦੇਰ ਰਾਤ ਕਰੀਬ ਡੇਢ ਵਜੇ ਪਿੰਡ ਨੰਦਣ ਵਿਚ ਹੀ ਆਪਣੀਆਂ ਭੇਡਾਂ ਕੋਲ ਸੁੱਤੇ ਹੋਏ ਸਨ ਅਤੇ ਇਸ ਦੌਰਾਨ 3-4 ਗੱਡੀਆਂ ਵਿਚ ਆਏ ਵੱਡੀ ਗਿਣਤੀ ਵਿਚ ਵਿਅਕਤੀਆਂ ਨੇ ਆਉਂਦੇ ਸਾਰ ਹੀ ਉਨ੍ਹਾਂ ਦੀ ਕੁਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੀਆਂ 45 ਭੇਡਾਂ ਚੋਰੀ ਕਰਕੇ ਲੈ ਗਏ। ਹੁਣ ਇਹਨਾਂ ਚਰਵਾਹਿਆਂ ਵੱਲੋਂ ਕਾਨੂੰਨ ਤੋਂ ਇਨਸਾਫ ਦੀ ਮੰਗ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਫੜ੍ਹਿਆ ਜਾਵੇ ਤੇ ਓਹਨਾ ਦੇ ਲੱਖਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ