ਹੁਸ਼ਿਆਰਪੁਰ: ਸ਼ਨਿਚਰਵਾਰ ਨੂੰ ਠੰਢੀ ਨਹਿਰ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਲਾਸ਼ ਮਿਲਣ ਦੀ ਸੂਚਨਾ ਮਿਲਣ ਉੱਤੇ ਐਸ.ਪੀ ਰਮਿੰਦਰ ਸਿੰਘ, ਡੀ.ਐੱਸ.ਪੀ ਜਗਦੀਸ਼ ਕੁਮਾਰ, ਥਾਣਾ ਸਿਟੀ ਦੇ ਐਸਐਚਓ ਇੰਸਪੈਕਟਰ ਗੋਬਿੰਦ ਕੁਮਾਰ ਬੰਟੀ, ਥਾਣਾ ਸਦਰ ਮੁਖੀ ਸਤਵਿੰਦਰ ਸਿੰਘ ਘਟਨਾ ਸਥਾਨ ਉੱਤੇ ਪੁੱਜੇ।
ਥਾਣਾ ਸਦਰ ਮੁਖੀ ਸਤਵਿੰਦਰ ਸਿੰਘ ਨੇ ਦੱਸਿਆ ਕਿ ਤਲਵਾੜਾ ਤੋਂ ਆਉਂਦੀ ਨਹਿਰ, ਜਿਸ ਨੂੰ ਠੰਢੀ ਨਹਿਰ ਵਜੋਂ ਜਾਣਿਆ ਜਾਂਦਾ ਹੈ, ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਹਿਰ ਵਿੱਚ ਪਾਣੀ ਦਾ ਵਹਾਅ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਦੀ ਨਹਿਰ ਵਿੱਚੋਂ ਲਾਸ਼ ਮਿਲੀ ਹੈ ਉਸ ਦੀ ਸ਼ਨਾਖਤ ਨਹੀਂ ਹੋ ਸਕੀ। ਉਸ ਦੀ ਸ਼ਨਾਖ਼ਤ ਸਬੰਧੀ ਉਨ੍ਹਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਲਾਸ਼ ਸਬੰਧੀ ਸੂਚਨਾ ਦੇ ਦਿੱਤੀ ਹੈ ਤੇ ਇਸ ਵਿਅਕਤੀ ਦੀ ਫੋਟੋ ਨੂੰ ਅਖਬਾਰਾਂ ਵਿੱਚ ਭੇਜ ਦਿੱਤਾ ਹੈ।