ਹੁਸ਼ਿਆਰਪੁਰ: ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮਿੰਨੀ ਸੈਕਟਰੀਏਟ ਦੇ ਬਾਹਰ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਯੂਨੀਅਨ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨੇ ਰੋਸ ਪ੍ਰਦਰਸ਼ਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਨਾਲ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ, ਨਾ ਹੀ ਮੰਗਾਂ ਦਾ ਕੋਈ ਹੱਲ ਕੀਤਾ ਜਾ ਰਿਹਾ ਹੈ।
ਰੋਸ ਪ੍ਰਦਰਸ਼ਨ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਨਾਲ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ, ਨਾ ਹੀ ਮੰਗਾਂ ਦਾ ਕੋਈ ਹੱਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਦੇ ਉਲਟ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੋਟੀਫਿਕੇਸ਼ਨ ਲਗਾਤਾਰ ਜਾਰੀ ਕੀਤੇ ਜਾ ਰਹੇ ਹੈ, ਜਿਸ ਪ੍ਰਤੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ।
ਉਨ੍ਹਾਂ ਨੇ ਮੰਗ ਕੀਤੀ ਕਿ ਪੂਰਨ ਕਰਨ ਦੇ ਨਾਂ 'ਤੇ ਵੱਖ-ਵੱਖ ਅਦਾਰਿਆਂ ਅੰਦਰ ਮੁਲਾਜ਼ਮਾਂ ਦੀ ਛਟਣੀ ਕਰਨ ਦੀਆਂ ਤਜਵੀਜ਼ਾਂ ਬੰਦ ਕੀਤੀਆਂ ਜਾਣ, ਤਿੰਨ ਸਾਲ ਤੋਂ ਜਾਰੀ ਸਾਰੀਆਂ ਲਟਕੀਆਂ ਛੇਵੇਂ ਵਿੱਤ ਕਮਿਸ਼ਨ ਦੀ ਰਿਪੋਰਟ ਨੂੰ ਤੁਰੰਤ ਲਾਗੂ ਕੀਤਾ ਜਾਵੇ। ਇਸ ਦੌਰਾਨ ਮੁਲਾਜ਼ਮਾਂ ਨੇ ਆਪਣੀਆਂ ਹੋਰ ਮੰਗਾਂ ਨੂੰ ਵੀ ਜਲਦ ਤੋਂ ਜਲਦ ਪੂਰਾ ਕਰਨ ਦੀ ਮੰਗ ਕੀਤੀ।