ਹੁਸ਼ਿਆਰਪੁਰ: ਹਿੰਦੀ ਫਿਲਮ ਭਵਾਈ (ਰਾਵਣ ਲੀਲਾ) ਜੋ ਕਿ ਅਕਤੂਬਰ ਨੂੰ ਰਿਲੀਜ਼ ਹੋਣ ਵਾਲੀ ਹੈ ਨੂੰ ਲੈ ਕੇ ਵੱਖ ਵੱਖ ਸੰਗਠਨਾਂ ਵੱਲੋਂ ਇਤਰਜਾ ਜਤਾਇਆ ਜਾ ਰਿਹਾ ਹੈ। ਇਸ ਫਿਲਮ ਨੂੰ ਲੈ ਕੇ ਵੱਖ ਵੱਖ ਸੰਗਠਨਾਂ ਦਾ ਕਹਿਣਾ ਹੈ ਕਿ ਇਸ ਫਿਲਮ ਚ ਮਾਤਾ ਸੀਤਾ ਦੇ ਕਿਰਦਾਰ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਜੋ ਕਿ ਹਿੰਦੂ ਧਰਮ ਦੇ ਲੋਕਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਕਰ ਰਿਹਾ ਹੈ।
ਦੱਸ ਦਈਏ ਕਿ ਇਸੇ ਫਿਲਮ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਵੱਖ-ਵੱਖ ਸੰਗਠਨਾਂ ਵੱਲੋਂ ਐਸਡੀਐਮ ਗੜ੍ਹਸ਼ੰਕਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਸੰਗਠਨਾਂ ਦੇ ਆਗੂਆਂ ਨੇ ਦੱਸਿਆ ਕਿ 01 ਅਕਤੂਬਰ ਨੂੰ ਰਲੀਜ਼ ਹੋਣ ਵਾਲੀ ਹਿੰਦੀ ਫ਼ਿਲਮ ਭਵਾਈ (ਰਾਵਣ ਲੀਲਾ) ਦੇ ਖਿਲਾਫ ਲੋਕਾਂ ਵਿੱਚ ਭਾਰੀ ਰੋਸ ਹੈ। ਕਿਉਂਕਿ ਫਿਲਮ ਵਿੱਚ ਮਾਤਾ ਸੀਤਾ ਜੀ ਦਾ ਰੋਲ ਕਰਨ ਵਾਲੀ ਕਲਾਕਾਰ ਅਤੇ ਰਾਵਣ ਦਾ ਰੋਲ ਕਰਨ ਵਾਲੇ ਕਲਾਕਾਰ ਦਾ ਅਫਐਰ ਦਿਖਾ ਕੇ ਸਮੁੱਚੇ ਹਿੰਦੂ ਸਮਾਜ, ਵਾਲਮੀਕਿ ਸਮਾਜ ਅਤੇ ਰਵੀਦਾਸੀਆ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।