ਹੁਸ਼ਿਆਰਪੁਰ:ਪੰਜਾਬ ਵਿੱਚ ਅਕਸਰ ਹੀ ਵਿਰੋਧੀਆਂ ਪਾਰਟੀਆਂ ਵੱਲੋਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਜਰੂਰ ਉਠਾਏ ਜਾਂਦੇ ਹਨ। ਅਜਿਹਾ ਹੀ ਇੱਕ ਵੀਡੀਓ ਸ਼ੋਸਲ ਮੀਡਿਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਜੋ ਕਿ ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਦੇ ਮੇਨ ਬਾਜ਼ਾਰ ਦੀ ਦੱਸੀ ਜਾ ਰਹੀ ਹੈ। ਜਿਸ ਵਿੱਚ ਕੁੱਝ ਨੌਜਵਾਨਾਂ ਵਲੋਂ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ (youth in Hoshiarpur goes viral) ਕੀਤੀ ਜਾ ਰਹੀ ਹੈ ਅਤੇ ਉਸਨੂੰ ਬੁਰੀ ਤਰ੍ਹਾਂ ਨਾਲ ਸੜਕ ਉੱਤੇ (Video of brutal thrashing of a youth in Hoshiarpur) ਘੜੀਸਿਆ ਜਾ ਰਿਹਾ ਹੈ।
ਇਸ ਮਾਮਲੇ ਵਿੱਚ ਥਾਣਾ ਗੜ੍ਹਦੀਵਾਲਾ ਪੁਲਿਸ ਵਲੋਂ ਕਾਰਵਾਈ ਕਰਦਿਆਂ ਹੋਇਆਂ 7 ਨੌਜਵਾਨਾਂ ਨੂੰ ਨਾਮਜ਼ਦ ਕਰਕੇ ਕੁੱਲ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਭ ਤੋਂ ਵੱਡੀ ਗੱਲ ਪ਼ਲਿਸ ਵਲੋਂ ਇਸ ਮਾਮਲੇ ਵਿੱਚ ਗੜ੍ਹਦੀਵਾਲਾ ਦੀ ਪ੍ਰਸਿੱਧ ਸੰਸਥਾ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੂੰ ਵੀ ਨਾਮਜ਼ਦ ਕੀਤਾ ਹੈ ਅਤੇ ਪੁਲਿਸ ਵਲੋਂ ਨੌਜਵਾਨਾਂ ਖ਼ਿਲਾਫ਼ ਇਰਾਦਾ ਕਤਲ ਸਮੇਤ ਹੋਰ ਵੀ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਨੌਜਵਾਨ ਦੀ ਸ਼ਰ੍ਹੇਆਮ ਬੇਰਹਿਮੀ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ ਦੂਜੇ ਪਾਸੇ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਆਪਣੇ ਇਲਾਕੇ ਵਿੱਚ ਲੰਮੇ ਸਮੇਂ ਤੋਂ ਸੇਵਾ ਕੀਤੀ ਜਾ ਰਹੀ ਹੈ ਅਤੇ ਕੰਢੀ ਨਹਿਰ ਦਾ ਮੁੱਦਾ ਵੀ ਉਨ੍ਹਾਂ ਵਲੋਂ ਬੜੀ ਗਰਮਜੋਸ਼ੀ ਨਾਲ ਚੁੱਕਿਆ ਗਿਆ ਹੈ। ਇਹੀ ਕਾਰਨ ਹੈ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਅੱਖਾਂ ਵਿੱਚ ਖਟਕ ਰਿਹਾ ਅਤੇ ਇਸੇ ਕਾਰਨ ਹੀ ਉਸ ਉਪਰ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਹਾਲਾਤਾਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਆਪਣੀ ਸੇਵਾ ਨੂੰ ਨਿਰੰਤਰ ਜਾਰੀ ਰੱਖਣਗੇ।
ਪੂਰਾ ਮਾਮਲਾ ਕੀ ਹੈ: ਮਿਲੀ ਜਾਣਕਾਰੀ ਅਨੁਸਾਰ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਵੱਲੋਂ ਪਿੰਡ ਦੇ ਨੌਜਵਾਨ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਕਰਵਾਈ ਸੀ, ਜੋ ਕਿ ਪਿੰਡ ਦੇ ਬੁਜ਼ਰਗਾਂ ਨੂੰ ਧਮਕਾਉਂਦਾ ਸੀ। ਜਿਸ ਤੋਂ ਬਾਅਦ ਉਕਤ ਨੌਜਵਾਨ ਦੀ ਕੁੱਟਮਾਰ ਹੋਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜੋ:-ਘਰਾਂ ਵਿੱਚ ਵੜ੍ਹਿਆ ਸਾਂਬਰ ਦਾ ਬੱਚਾ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ