ਹੁਸ਼ਿਆਰਪੁਰ: ਪਿਛਲੇ ਕੁਝ ਦਿਨਾਂ ਤੋਂ ਸ਼ੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਫ਼ਾਰਮ ਹਾਊਸ ਵਿੱਚ ਚੱਲ ਰਹੀ ਪਾਰਟੀ ਦੌਰਾਨ ਕੁੱਝ ਨੌਜਵਾਨ ਨਿਧੜਕ ਹੋ ਕੇ ਫ਼ਾਇਰਿੰਗ ਕਰਦੇ ਨਜ਼ਰ ਆ ਰਹੇ ਹਨ। ਜਿੱਥੇ ਨੌਜਵਾਨਾਂ ਵੱਲੋਂ ਫ਼ਾਇਰਿੰਗ ਕੀਤੀ ਜਾ ਰਹੀ ਹੈ ਇਸ ਦੀ ਸਹੀ ਥਾਂ ਦਾ ਪਤਾ ਨਹੀਂ ਲੱਗ ਪਾਇਆ ਹੈ।
ਫਾਇਰਿੰਗ ਕਰਦਿਆਂ ਦੀ ਵੀਡੀਓ ਵਾਇਰਲ, ਹਾਲੇ ਤੱਕ ਨੌਜਵਾਨ ਪੁਲਿਸ ਦੀ ਗ੍ਰਿਫਤ ਤੋਂ ਬਾਹਰ - ਸ਼ੋਸ਼ਲ ਮੀਡੀਆ
ਪਿਛਲੇ ਕੁਝ ਦਿਨਾਂ ਤੋਂ ਸ਼ੋਸ਼ਲ ਮੀਡੀਆ ’ਤੇ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ’ਚ ਇਕ ਫ਼ਾਰਮਹਾਊਸ ਵਿੱਚ ਚੱਲ ਰਹੀ ਪਾਰਟੀ ਦੌਰਾਨ ਕੁਝ ਨੌਜਵਾਨ ਨਿਧੜਕ ਹੋ ਕੇ ਫ਼ਾਇਰਿੰਗ ਕਰਦੇ ਨਜ਼ਰ ਆ ਰਹੇ ਹਨ। ਜਿੱਥੇ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਜਾ ਰਹੀ ਹੈ ਇਸ ਦੀ ਸਹੀ ਲੋਕੇਸ਼ਨ ਦਾ ਪਤਾ ਨਹੀਂ ਲੱਗ ਪਾਇਆ ਹੈ।
ਇਸ ਤਰ੍ਹਾਂ ਦੀਆਂ ਘਟਨਾਵਾਂ ’ਚ ਕਈ ਮੌਤਾਂ ਹੋ ਚੁੱਕੀਆਂ ਹਨ ਤੇ ਕਈ ਵਾਰ ਲੋਕ ਜ਼ਖ਼ਮੀ ਵੀ ਹੋਏ ਹਨ ਪਰ ਫ਼ੋਕੀ ਸ਼ੁਹਰਤ ਹਾਸਲ ਕਰਨ ਲਈ ਸ਼ਰਾਰਤੀ ਅਨਸਰ ਅਜਿਹੇ ਵੀਡੀਓ ਵਾਇਰਲ ਕਰਦੇ ਰਹਿੰਦੇ ਹਨ।
ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਵੀਡੀਓ ਵਿੱਚ ਫ਼ਾਇਰਿੰਗ ਕਰਨ ਵਾਲਾ ਵਿਅਕਤੀ ਐਂਡੀ ਹੈ ਜੋ ਬਾਲ ਕ੍ਰਿਸ਼ਨ ਰੋਡ ਅਤੇ ਦੂਜਾ ਮਾਧਵ ਸ਼ਰਮਾ ਹੈ ਜੋ ਬੀਰਬਲ ਨਗਰ ਦਾ ਰਹਿਣ ਵਾਲਾ ਹੈ। ਅਜਿਹੇ ਅਪਰਾਧੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਸ ਮੌਕੇ ਇੰਚਾਰਜ ਗੋਵਿੰਦਰ ਕੁਮਾਰ ਨੇ ਦਸਿਆ ਕਿ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਉਨ੍ਹਾਂ ਦੇ ਧਿਆਨ ਵਿੱਚ ਆਈ ਹੈ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ, ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।