ਹੁਸ਼ਿਆਰਪੁਰ: ਜ਼ਿਲ੍ਹੇ ਦੇ ਮਾਤਾ ਚਿੰਤਪੂਰਨੀ ਰੋਡ 'ਤੇ ਪਿੰਡ ਚੁਹਾਲ ਦੇ ਵਾਰਡ ਨੰਬਰ 5,6,7 ਦੇ ਲੋਕਾਂ ਨੇ ਪਾਣੀ ਦੀ ਮੁਸ਼ਕਲ ਦੇ ਚਲਦਿਆਂ ਰੋਡ ਜਾਮ ਕਰ ਪ੍ਰਦਰਸ਼ਨ ਕੀਤਾ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਜਲ ਵਿਭਾਗ ਖ਼ਿਲਾਫ਼ ਜਮਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਕਾਂਗਰਸੀ ਸਰਪੰਚ ਵੱਲੋਂ ਸਿਆਸੀ ਰੰਜਿਸ਼ ਦੇ ਚਲਦੇ ਪਾਣੀ ਰੋਕਿਆ ਜਾ ਰਿਹਾ ਹੈ।
ਕਾਂਗਰਸੀ ਸਰਪੰਚ ਨੂੰ ਮਹਿੰਗੀ ਪਈ ਸਿਆਸਤ, ਪਿੰਡ ਵਾਸੀਆਂ ਕੀਤਾ ਰੋਡ ਜਾਮ
ਹੁਸ਼ਿਆਰਪੁਰ ਦੇ ਪਿੰਡ ਚੁਹਾਲ ਦੇ ਵਾਰਡ ਨੰਬਰ 5,6,7 ਦੇ ਲੋਕਾਂ ਨੇ ਪਾਣੀ ਦੀ ਮੁਸ਼ਕਲ ਨੂੰ ਲੈ ਕੇ ਰੋਡ ਜਾਮ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜਮਕੇ ਭੜਾਸ ਕੱਢੀ। ਪ੍ਰਦਰਸ਼ਨਕਾਰੀਆਂ ਨੇ ਕਾਂਗਰਸੀ ਸਰਪੰਚ 'ਤੇ ਸਿਆਸੀ ਰੰਜਿਸ਼ ਦਾ ਦੋਸ਼ ਲਗਾਇਆ।
ਫ਼ੋਟੋ
ਪਿੰਡ ਵਾਸੀਆਂ ਮੁਤਾਬਕ ਪਿਛਲੇ 10 ਦਿਨਾਂ ਤੋਂ ਉਨ੍ਹਾਂ ਦੇ ਵਾਰਡ ਚੋਂ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਅਤੇ ਵਾਰਡ ਵਾਸੀ ਇੱਕ-ਇੱਕ ਪਾਣੀ ਦੀ ਬੂੰਦ ਨੂੰ ਤਰਸ ਰਹੇ ਹਨ। ਪਿੰਡ ਵਾਸੀਆਂ ਨੇ ਇਸ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਨੂੰ ਕੀਤੀ ਪਰ ਪ੍ਰਸ਼ਾਸਨ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕੀ, ਜਿਸ ਤੋਂ ਬਾਅਦ ਮਜਬੂਰ ਹੋ ਕੇ ਪਿੰਡ ਵਾਸੀਆਂ ਨੂੰ ਰੋਡ ਜਾਮ ਕਰ ਪ੍ਰਦਰਸ਼ਨ ਕਰਨਾ ਪਿਆ।
ਉਧਰ, ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੁੱਝ ਤਕਨੀਕੀ ਖ਼ਰਾਬੀ ਦੇ ਚਲਦਿਆਂ ਪਾਣੀ ਇਹ ਸਮੱਸਿਆ ਆਈ ਸੀ ਜਿਸ ਨੂੰ ਹੱਲ ਕਰ ਦਿੱਤਾ ਗਿਆ ਹੈ।