ਹੁਸ਼ਿਆਰਪੁਰ: ਕੋਰੋਨਾ ਦੇ ਚੱਲਦਿਆਂ ਸਰਕਾਰ ਵਲੋਂ ਪੂਰੀ ਸਖ਼ਤੀ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਰਕਾਰ ਵਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਸਰਾਕਰ ਵਲੋਂ ਵੱਡੇ ਇਕੱਠ 'ਤੇ ਵੀ ਰੋਕ ਲਗਾਈ ਗਈ ਹੈ। ਸਰਕਾਰ ਵਲੋਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਤਾਂ ਜੋ ਕੋਰੋਨਾ ਬੀਮਾਰੀ ਤੋਂ ਰਾਹਤ ਮਿਲ ਸਕੇ।
ਹੁਸ਼ਿਆਰਪੁਰ ਦੇ ਸੇਵਾ ਕੇਂਦਰ ਦਾ ਜਦੋਂ ਪੱਤਰਕਾਰ ਵਲੋਂ ਰਿਐਲਿਟੀ ਜਾਂਚ ਕੀਤੀ ਗਈ ਤਾਂ ਉਥੇ ਲੋਕਾਂ ਵਲੋਂ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ। ਉਥੇ ਹੀ ਸੇਵਾ ਕੇਂਦਰ ਮੁਲਾਜ਼ਮ ਵਲੋਂ ਵੀ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ 'ਚ ਕੋਈ ਵੀ ਉਪਰਾਲਾ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਸੇਵਾ ਕੇਂਦਰ 'ਚ ਕੰਮ ਕਰਵਾਉਣ ਆਏ ਲੋਕਾਂ ਨੂੰ ਸਿਸਟਮ ਚੰਗੀ ਤਰ੍ਹਾਂ ਨਾ ਚੱਲਣ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ।