ਗੜ੍ਹਸ਼ੰਕਰ:ਪੰਜਾਬ ਦੀ ਕਾਂਗਰਸ ਸਰਕਾਰ ਦੀ ਰਹਿਨੁਮਾਈ ਹੇਠ ਗੜ੍ਹਸ਼ੰਕਰ ਇਲਾਕੇ ਦੇ ਵੱਖ ਵੱਖ ਪਿੰਡਾਂ ਦੇ ਵਿਚ ਪਾਣੀ ਦੀ ਸਮੱਸਿਆ ਨੂੰ ਵੱਡੇ ਪੱਧਰ ਤੇ ਹੱਲ ਕੀਤਾ ਜਾਂ ਚੁੱਕਾ ਹੈ, ਇਸ ਦੌਰਾਨ ਵਾਟਰ ਸਪਲਾਈ ਸੀਵਰੇਜ ਬੋਰਡ ਡਾਇਰੈਕਟਰ ਸਰਿਤਾ ਸ਼ਰਮਾ ਨੇ ਗੜ੍ਹਸ਼ੰਕਰ ਦੇ ਕਸਬਾ ਸੈਲਾ ਖੁਰਦ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਸਮੇਂ ਕਿਹਾ,
ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਭਰ ਦੇ ਪਿੰਡਾਂ ਦੇ ਵਿੱਚ ਡਿਵੈਲਪਮੈਂਟ ਕਰਾਉਣ ਦੇ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ ਹਲਕਾ ਗੜ੍ਹਸ਼ੰਕਰ ਦੇ ਵੱਖ ਵੱਖ ਪਿੰਡਾਂ ਦੇ ਵਿੱਚ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ਤੇ ਤਰੱਕੀ ਕਰਵਾਈ ਜਾਏਗੀ, ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਜਲਦ ਹੱਲ ਕੀਤਾ ਜਾਵੇਗਾ।