ਹੁਸ਼ਿਆਰਪੁਰ:ਬੀਤੀ ਦਿਨੀ ਕਸਬਾ ਗੜ੍ਹਦੀਵਾਲਾ ਅਧੀਨ ਆਉਂਦੇ ਪਿੰਡ ਅਰਗੋਵਾਲ ਵਿਚ ਪੰਜ ਵਿਅਕਤੀਆਂ ਨੇ ਤੇਜ਼ਧਾਰ ਹਥਿਆਰ (Weapons) ਨਾਲ ਇਕ ਨੌਜਵਾਨ ਉਤੇ ਹਮਲਾ ਕੀਤਾ ਹੈ। ਹਮਲੇ ਵਿਚ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਨੌਜਵਾਨ ਦਾ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ (Death) ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਮ ਗੁਰਦੀਪ ਸਿੰਘ ਉਰਫ ਗੀਪਾ ਵਾਸੀ ਅਰਗੋਵਾਲ ਵਜੋ ਹੋਈ ਹੈ।
ਮ੍ਰਿਤਕ ਦੇ ਪਿਤਾ ਨੇ ਦੱਸਿਆ ਹੈ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਹਮਲਾ ਹੋਇਆ ਸੀ। ਉਨ੍ਹਾਂ ਦੱਸਿਆ ਹੈ ਕਿ ਇਕ ਸਾਲ ਪਹਿਲਾਂ ਵੀ ਉਕਤ ਨੌਜਵਾਨਾਂ ਨਾਲ ਝਗੜਾ ਹੋਇਆ ਸੀ ਅਤੇ ਪੁਲਿਸ ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਹੈ ਕਿ ਹੁਣ ਹਮਲਾਵਰ ਰਾਜ਼ੀਨਾਮੇ ਲਈ ਜ਼ੋਰ ਪਾ ਰਹੀ ਸੀ। ਮ੍ਰਿਤਕ ਦੇ ਪਿਤਾ ਨੇ ਕਿਹਾ ਹੈ ਕਿ ਅਸੀਂ ਰਾਜ਼ੀਨਾਮਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਕਰਕੇ ਮੇਰੇ ਬੇਟੇ ਉਤੇ ਹਮਲਾ ਕੀਤਾ ਗਿਆ ਹੈ।