ਦਸੂਹਾ: ਪਿੰਡ ਰਾਘੋਵਾਲ ਨਜ਼ਦੀਕ ਕੁੱਝ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਦੇਰ ਰਾਤ ਵਾਪਰੀ ਇਸ ਘਟਨਾ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ। ਦਸੂਹਾ ਵਿਖੇ ਅਣਪਛਾਤਿਆਂ ਵੱਲੋਂ ਕਤਲ ਕੀਤੇ ਜਾਣ ਦਾ ਇਹ ਦੂਜਾ ਮਾਮਲਾ ਹੈ, ਜਿਸ ਕਾਰਨ ਇਲਾਕੇ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਗੇਜੂ, ਜੋ ਪਿੰਡ ਦੀ ਪੰਚਾਇਤ ਦਾ ਮੈਂਬਰ ਵੀ ਹੈ। ਦੇਰ ਰਾਤ ਆਪਣੀ ਅਲਟੋ ਗੱਡੀ 'ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਕੁੱਝ ਅਣਪਛਾਤਿਆਂ ਨੇ ਉਸ ਦੀ ਗੱਡੀ ਨੂੰ ਰੋਕ ਕੇ ਉਸ ਉਪਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਫ਼ਰਾਰ ਹੋ ਗਏ।