ਪੰਜਾਬ

punjab

ETV Bharat / state

ਇਕਾਂਤਵਾਸ ਦੌਰਾਨ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ - ਨੌਜਵਾਨ ਨੇ ਕੀਤੀ ਆਤਮ-ਹੱਤਿਆ

ਹੁਸ਼ਿਆਰਪੁਰ ਦੇ ਅਧੀਨ ਪੈਂਦੇ ਪਿੰਡ ਡਵਿੱਡਾ ਵਿਖੇ ਇੱਕ ਨੌਜਵਾਨ ਇਕਾਂਤਵਾਸ ਦੌਰਾਨ ਆਪਣੇ ਆਪ ਨੂੰ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਜਾਰੀ ਹੈ।

ਏਕਾਂਤਵਾਸ ਦੌਰਾਨ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਆਤਮ-ਹੱਤਿਆ
ਏਕਾਂਤਵਾਸ ਦੌਰਾਨ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਆਤਮ-ਹੱਤਿਆ`

By

Published : Aug 5, 2020, 7:19 PM IST

ਹੁਸ਼ਿਆਰਪੁਰ: ਫਗਵਾੜਾ ਰੋਡ 'ਤੇ ਸਥਿਤ ਪਿੰਡ ਡਵਿੱਡਾ ਵਿਖੇ ਇੱਕ ਨੌਜਵਾਨ ਨੇ ਫ਼ਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ, ਜਿਸ ਦੀ ਖ਼ਬਰ ਤੋਂ ਬਾਅਦ ਬੇਟੀਆ ਥਾਣਾ ਪੁਲਿਸ ਤੁਰੰਤ ਪਹੁੰਚੀ। ਮ੍ਰਿਤਕ ਦੇ ਤਾਏ ਪੰਨਾ ਲਾਲ ਨੇ ਦੱਸਿਆ ਕਿ ਉਕਤ ਨੌਜਵਾਨ ਜਿਸ ਦੀ ਮੌਤ ਹੋਈ ਹੈ, ਉਸ ਦਾ ਨਾਂਅ ਲਖਵੀਰ ਸਿੰਘ ਹੈ ਅਤੇ ਕੁੱਝ ਦਿਨ ਪਹਿਲਾਂ ਹੀ ਮੁੰਬਈ ਤੋਂ ਵਾਪਸ ਆਇਆ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਉਸ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਸੀ।

ਪੰਨਾ ਲਾਲ ਨੇ ਦੱਸਿਆ ਕਿ ਕਈ ਦਿਨਾਂ ਤੋਂ ਲਖਵੀਰ ਨਜ਼ਰ ਨਹੀਂ ਆ ਰਿਹਾ ਸੀ ਅਤੇ ਅੱਜ ਜਦੋਂ ਅਚਾਨਕ ਅਸੀਂ ਘਰ ਦੇ ਬਾਹਰੋਂ ਲੰਘ ਰਹੇ ਸੀ ਤਾਂ ਮੁਸ਼ਕ ਆ ਰਹੀ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਪਿੰਡ ਦੇ ਨੰਬਰਦਾਰ ਅਤੇ ਹੋਰ ਵਿਅਕਤੀਆਂ ਨੂੰ ਲੈ ਕੇ ਘਰ ਦੇ ਅੰਦਰ ਪਹੁੰਚ ਕੀਤੀ।

ਏਕਾਂਤਵਾਸ ਦੌਰਾਨ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਆਤਮ-ਹੱਤਿਆ

ਉਨ੍ਹਾਂ ਦੱਸਿਆ ਕਿ ਕਿਸੇ ਨੇ ਵੀ ਦਰਵਾਜ਼ਾ ਖੜਕਾਉਣ ਉੱਤੇ ਦਰਵਾਜ਼ਾ ਨਾ ਖੋਲ੍ਹਿਆ ਅਤੇ ਜਦੋਂ ਦਰਵਾਜ਼ਾ ਤੋੜ ਕੇ ਅੰਦਰ ਗਏ ਤਾਂ ਦੇਖਿਆ ਕਿ ਲਖਵੀਰ ਦੀ ਲਾਸ਼ ਛੱਤ ਵਾਲੇ ਪੱਖੇ ਨਾਲ ਲਟਕ ਰਹੀ ਸੀ। ਇਸ ਤੋਂ ਤਰੁੰਤ ਬਾਅਦ ਅਸੀਂ ਪੁਲਿਸ ਨੂੰ ਫ਼ੋਨ ਕੀਤਾ।

ਪੰਨਾ ਲਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਰਿਵਾਰ ਵਿੱਚ ਉਸ ਦੀਆਂ 2 ਭੈਣਾਂ, 1 ਭਰਾ ਅਤੇ ਮਾਂ ਹੈ।

ਐੱਸ.ਐੱਚ.ਓ ਮਨਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਕਿਸੇ ਨੌਜਵਾਨ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਅਸੀਂ ਪੁਲਿਸ ਪਾਰਟੀ ਨਾਲ ਮੌਕੇ ਉੱਤੇ ਪੁੱਜੇ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਕੇ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details