ਜਲੰਧਰ:ਪੰਜਾਬੀ ਗਾਇਕ ਗੁਰਦਾਸ ਮਾਨ ਦੇ ਖਿਲਾਫ ਸਿੱਖ ਜਥੇਬੰਦੀਆਂ ਮੁੜ ਭੜਕ ਉਠੀਆਂ ਹਨ। ਇਸੇ ਸਿਲਸਿਲੇ ਵਿੱਚ ਸਿੱਖਾਂ ਨੇ ਅੱਜ ਜਲੰਧਰ ਦੇ ਬੀਐਮਸੀ ਚੌਂਕ ਵਿਖੇ ਪੁਤਲਾ ਫੂਕ ਮੁਜਾਹਰਾ ਕੀਤਾ । ਇਸ ਮੌਕੇ ਸਿੱਖ ਜਥੇਬੰਦੀ ਨੇ ਗੁਰਦਾਸ ਮਾਨ ਦੀ ਗਿਰਫਤਾਰੀ ਦੀ ਮੰਗ ਕੀਤੀ। ਗਿਰਫਤਾਰੀ ਨਾ ਹੋਣ ਦੀ ਸੂਰਤ ਵਿੱਚ ਰੋਸ ਤੇਜ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
ਜਿਕਰਜੋਗ ਹੈ ਕੇ ਕੁਝ ਸਮਾਂ ਪਹਿਲਾਂ ਗੁਰਦਾਸ ਮਾਨ ਵੱਲੋਂ ਇਕ ਲਾਈਵ ਪ੍ਰੋਗਰਾਮ ਵਿੱਚ ਸਿੱਖਾਂ ਦੇ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਬਾਰੇ ਟਿੱਪਣੀ ਕੀੱਤੀ ਗਈ ਸੀ। ਜਿਸ ਤੋਂ ਬਾਅਦ ਸਿਖਾਂ ਦੇ ਭਾਰੀ ਵਿਰੋਧ ਤੋਂ ਬਾਅਦ ਪੁਲਿਸ ਵੱਲੋਂ ਗੁਰਦਾਸ ਮਾਨ ਉੱਪਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਅਜੇ ਤੱਕ ਉਸ ਨੂੰ ਗਿਰਫਤਾਰ ਨਹੀਂ ਕੀਤਾ ਗਿਆ ਤੇ ਹੁਣ ਕੱਲ ਮੰਗਲਵਾਰ ਨੂੰ ਗੁਰਦਾਸ ਮਾਨ ਦੀ ਜਮਾਨਤ ਬਾਰੇ ਜਲੰਧਰ ਵਿਖੇ ਪੇਸ਼ੀ ਹੈ।