ਪੰਜਾਬ

punjab

ETV Bharat / state

ਜਲੰਧਰ ਵਿੱਚ 17 ਸਾਲਾ ਕੁੜੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ - Mobile Phone Recover

ਜਲੰਧਰ ਦੇ ਨਿਊ ਕਰਤਾਰ ਨਗਰ ਵਿੱਚ ਇੱਕ 17 ਸਾਲ ਦੀ ਕੁੜੀ ਨੇ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ।

17-year-old girl commits suicide by hanging in Jalandhar
ਜਲੰਧਰ ਵਿੱਚ 17 ਸਾਲਾ ਕੁੜੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

By

Published : Nov 19, 2020, 1:42 PM IST

ਜਲੰਧਰ: ਨਿਊ ਕਰਤਾਰ ਨਗਰ ਵਿੱਚ ਇੱਕ 17 ਸਾਲ ਦੀ ਕੁੜੀ ਨੇ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ।

ਜਲੰਧਰ ਵਿੱਚ 17 ਸਾਲਾ ਕੁੜੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
ਇਸ ਸਬੰਧੀ ਭਾਰਗੋ ਕੈਂਪ ਦੇ ਐਸਐਚਓ ਭਗਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਸੋਨਮ ਨਾਮ ਦੀ ਕੁੜੀ ਨੇ ਪੱਖੇ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ। ਉਹ 9ਵੀਂ ਜਮਾਤ ਵਿੱਚ ਪੜ੍ਹਦੀ ਸੀ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਨਹੀਂ ਪਤਾ ਲੱਗ ਸਕਿਆ ਹੈ। ਪੁਲਿਸ ਨੇ ਮ੍ਰਿਤਕ ਦੇਹ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਮਾਮਲੇ ਦੀ ਕਾਰਵਾਈ ਧਾਰਾ 174 ਦੇ ਤਹਿਤ ਕੀਤੀ ਜਾ ਰਹੀ ਹੈ। ਪੁਲਿਸ ਨੇ ਕੁੜੀ ਦਾ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details