ਜਲੰਧਰ: ਕਸਬਾ ਗੁਰਾਇਆ ਵਿਖੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਨਾਲ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਇਹ ਸੜਕ ਹਾਦਸਾ ਗੁਰਾਇਆ ਦੇ ਨਿਊ ਸੈਣੀ ਵੈਸ਼ਨੋ ਢਾਬੇ ਦੇ ਸਾਹਮਣੇ ਹੋਇਆ। ਜਾਣਕਾਰੀ ਮਿਲਣ ਤੇ ਮੌਕੇ 'ਤੇ ਪੁਲਿਸ ਵੀ ਪਹੁੰਚੀ।
ਮੋਟਰਸਾਈਕਲਾਂ ਦੀ ਆਪਸੀ ਟੱਕਰ, 2 ਨੌਜਵਾਨ ਜ਼ਖ਼ਮੀ - ਮੋਟਰਸਾਈਕਲਾਂ ਦੀ ਆਪਸੀ ਟੱਕਰ
ਕਸਬਾ ਗੁਰਾਇਆ ਵਿਖੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਨਾਲ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਮੋਟਰ ਸਾਈਕਲ ਕਬਜ਼ੇ 'ਚ ਲੈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਜਗਦੀਸ਼ ਰਾਜ ਨੇ ਦੱਸਿਆ ਕਿ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਦੇ ਨਾਲ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਪਰ ਇਸ ਨਾਲ ਕਿਸੇ ਨੂੰ ਵੀ ਜਾਨੀ ਨੁਕਸਾਨ ਨਹੀਂ ਹੋਇਆ।ਉਨ੍ਹਾਂ ਕਿਹਾ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਚੂਰ ਹੋ ਗਏ ਹਨ। ਮੋਟਰ ਸਾਈਕਲ ਸਵਾਰ ਦੀ ਪਛਾਣ ਦੀਪਕ ਵਾਸੀ ਕ੍ਰਿਸ਼ਨਾ ਕਲੋਨੀ ਅਤੇ ਜਸਵੀਰ ਸਿੰਘ ਵਾਸੀ ਪਿੰਡ ਮਾਲਾਂ ਵਜੋਂ ਹੋਈ ਹੈ।
ਮੌਕੇ 'ਤੇ ਪੁੱਜੇ ਸਬ ਇੰਸਪੈਕਟਰ ਜਗਦੀਸ਼ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਦੋ ਮੋਟਰਸਾਈਕਲਾਂ ਦੀ ਟੱਕਰ ਹੋ ਗਈ ਹੈ ਅਤੇ ਦੋਨੋਂ ਮੋਟਰ ਸਾਈਕਲ ਸਵਾਰਾਂ ਨੂੰ ਇੱਕ ਸੌ ਅੱਠ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਇਲਾਜ ਦੇ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਨੇ ਦੋਨੋਂ ਮੋਟਰਸਾਈਕਲਾਂ PB08DV9004 ਅਤੇ PB08CF1311 ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।