ਜਲੰਧਰ: ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੂਰੇ ਦੇਸ਼ ਦੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਂਵਾਂ ਦੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਨੇ ਜਲੰਧਰ ਤੋਂ ਬਲਵਿੰਦਰ ਸਿੰਘ ਨੂੰ ਉਮੀਦਵਾਰ ਵਜੋਂ ਐਲਾਨਿਆ ਹੈ। ਈਟੀਵੀ ਭਾਰਤ ਦੀ ਟੀਮ ਨੇ ਬਲਵਿੰਦਰ ਸਿੰਘ ਨਾਲ ਖ਼ਾਸ ਮੁਲਾਕਾਤ ਕੀਤੀ।
2019 ਚੋਣਾਂ: ਜਲੰਧਰ ਸੀਟ ਤੋਂ ਬਸਪਾ ਦੇ ਉਮੀਦਵਾਰ ਨਾਲ ਖ਼ਾਸ ਗੱਲਬਾਤ
ਬਹੁਜਨ ਸਮਾਜ ਪਾਰਟੀ ਦੇ ਜਲੰਧਰ ਤੋਂ ਉਮੀਦਵਾਰ ਬਲਵਿੰਦਰ ਸਿੰਘ ਕਿਹਾ ਕਿ ਲੋਕ ਹੁਣ ਬਦਲਾਅ ਚਾਹੁੰਦੇ ਹਨ। ਬਲਵਿੰਦਰ ਸਿੰਘ ਨੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਨੇ ਜ਼ਿਲ੍ਹੇ ਦਾ ਕੋਈ ਵੀ ਕੰਮ ਨਹੀਂ ਸਵਾਰਿਆ ਹੈ।
ਬਲਵਿੰਦਰ ਸਿੰਘ ਨੇ ਕਿਹਾ ਕਿ ਜਲੰਧਰ ਦੇ ਪਿਛਲੇ 5 ਸਾਲਾਂ ਤੋਂ ਸਾਂਸਦ ਚੌਧਰੀ ਸੰਤੋਖ ਸਿੰਘ ਨੇ ਜ਼ਿਲ੍ਹੇ ਵਿੱਚ ਕੋਈ ਵੀ ਕੰਮ ਨੇਪਰੇ ਨਹੀਂ ਚਾੜਿਆ ਹੈ। ਬਲਵਿੰਦਰ ਸਿੰਘ ਨੇ ਕਿਹਾ ਕਿ ਸਾਂਸਦ ਵੱਲੋਂ ਗੋਦ ਲਏ ਪਿੰਡ ਦਾ ਵੀ ਬੁਰਾ ਹਾਲ ਹੈ। ਇਸ ਦੇ ਨਾਲ ਹੀ ਉਨ੍ਹਾਂ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ 'ਤੇ ਮਿਲ ਕੇ ਕੰਮ ਕਰਨ ਦਾ ਵੀ ਇਲਜ਼ਾਮ ਲਾਇਆ ਹੈ। ਇਸ ਦੇ ਨਾਲ ਹੀ ਕਿਹਾ ਕਿ ਲੋਕ ਇਨ੍ਹਾਂ ਰਿਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਇਸ ਲਈ ਹੁਣ ਉਹ ਬਦਲਾਅ ਚਾਹੁੰਦੇ ਹਨ।
ਜ਼ਿਕਰੋਯੋਗ ਹੈ ਕਿ ਬਲਵਿੰਦਰ ਸਿੰਘ ਨੂੰ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਉਮੀਦਵਾਰ ਵਜੋਂ ਐਲਾਨਿਆ ਹੈ। ਇਸ ਅਲਾਇੰਸ ਵਿੱਚ 6 ਪਾਰਟੀਆਂ ਹਨ ਜਿਨ੍ਹਾਂ ਵਿੱਚੋਂ ਬਹੁਜਨ ਸਮਾਜ ਪਾਰਟੀ ਵੀ ਇੱਕ ਹੈ ਜਿਸ ਦੇ ਉਮੀਦਵਾਰ ਬਲਵਿੰਦਰ ਸਿੰਘ ਹਨ। ਟਿਕਟ ਮਿਲਣ ਤੋਂ ਬਾਅਦ ਬਲਵਿੰਦਰ ਸਿੰਘ ਨੇ ਚੋਣਾਂ ਲਈ ਹੋਮ ਵਰਕ ਕਰਨਾ ਸ਼ੁਰੂ ਕਰ ਦਿੱਤਾ ਹੈ।