ਪੰਜਾਬ

punjab

ETV Bharat / state

ਬੀਬੀਐਮਬੀ ’ਚ ਪੰਜਾਬ ਦੀ ਹਿੱਸੇਦਾਰੀ ਨੂੰ ਖ਼ਤਮ ਕਰਨ ’ਤੇ ਕਿਸਾਨਾਂ ਦਾ ਪ੍ਰਦਰਸ਼ਨ - bbmb issue

ਜਲੰਧਰ ਵਿਖੇ 26 ਕਿਸਾਨ ਜਥੇਬੰਦੀਆਂ ਵੱਲੋਂ ਬੀਬੀਐਮਬੀ ਵਿੱਚ ਪੰਜਾਬ ਦੀ ਹਿੱਸੇਦਾਰੀ ਨੂੰ ਖ਼ਤਮ ਕਰਨ ਦਾ ਵਿਰੋਧ ਕੀਤਾ ਤੇ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ।

ਕਿਸਾਨਾਂ ਦਾ ਪ੍ਰਦਰਸ਼ਨ
ਕਿਸਾਨਾਂ ਦਾ ਪ੍ਰਦਰਸ਼ਨ

By

Published : Mar 7, 2022, 5:32 PM IST

ਜਲੰਧਰ:ਕੇਂਦਰ ਸਰਕਾਰ ਵੱਲੋਂ ਬੀਬੀਐਮਬੀ ਵਿੱਚ ਪੰਜਾਬ ਦੀ ਹਿੱਸੇਦਾਰੀ ਨੂੰ ਖ਼ਤਮ ਕਰਨ ਦਾ ਵਿਰੋਧ ਜਿੱਥੇ ਕਈ ਰਾਜਨੀਤਿਕ ਪਾਰਟੀਆਂ ਕਰ ਰਹੀਆਂ ਹਨ। ਉੱਥੇ ਹੀ ਕਿਸਾਨਾਂ ਵੱਲੋਂ ਲਗਾਤਾਰ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ ਇਸੇ ਦੇ ਚੱਲਦੇ ਜਲੰਧਰ ਵਿਖੇ 26 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਸ ਦੇ ਵਿਰੋਧ ਡੀਸੀ ਦਫਤਰ ਦੇ ਬਾਹਰ ਧਰਨਾ ਦਿੱਤਾ।

ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਦੋਂ ਬੀਬੀਐਮਬੀ ਬਣਿਆ ਸੀ ਉਸ ਸਮੇਂ ਇਸ ਵਿੱਚ ਪਾਣੀ ਅਤੇ ਬਿਜਲੀ ਲਈ ਸਿਰਫ਼ ਪੰਜਾਬ ਅਤੇ ਹਰਿਆਣਾ ਵੀ ਇਸੇ ਦਾ ਵੀ ਹੁੰਦੀ ਸੀ। ਪਰ ਹੁਣ ਪੰਜਾਬ ਵਿੱਚ ਇਸ ਦੀ ਹਿੱਸੇਦਾਰੀ ਨੂੰ ਖ਼ਤਮ ਕਰਨ ਤੋਂ ਬਾਅਦ ਰਿਵਾਇਤੀ ਪਾਰਟੀਆਂ ਇਸ ਲਈ ਅੱਥਰੂ ਤਾਂ ਵਹਾ ਰਹੀਆਂ ਹਨ ਪਰ ਇਹ ਸਭ ਉਨ੍ਹਾਂ ਵੱਲੋਂ ਸਿਰਫ ਡਰਾਮਾ ਕੀਤਾ ਜਾ ਰਿਹਾ ਹੈ।

ਕਿਸਾਨਾਂ ਦਾ ਪ੍ਰਦਰਸ਼ਨ

ਕਿਸਾਨ ਆਗੂ ਕਸ਼ਮੀਰ ਸਿੰਘ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਇਸ ਨੂੰ ਪਾਸ ਕੀਤਾ ਜਾਣਾ ਸੀ ਉਸ ਸਮੇਂ ਵਿਰੋਧੀ ਪਾਰਟੀਆਂ ਨੇ ਇਸ ਦਾ ਵਿਰੋਧ ਕਿਉਂ ਨਹੀਂ ਕੀਤਾ। ਹੁਣ ਜਦੋ ਇਸ ਵਿੱਚ ਪੰਜਾਬ ਦੀ ਹਿੱਸੇਦਾਰੀ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਤਾਂ ਇਹ ਸਾਰੀਆਂ ਪਾਰਟੀਆਂ ਮਗਰਮੱਛ ਦੇ ਅੱਥਰੂ ਵਹਾ ਰਹੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨਾਲ ਹੋਣ ਵਾਲਾ ਇਹ ਵਿਤਕਰਾ ਕਿਸਾਨ ਜਥੇਬੰਦੀਆਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ। ਇਹੀ ਕਾਰਨ ਹੈ ਕਿ 26 ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਸ਼ਮੀਰ ਸਿੰਘ ਨੇ ਇਹ ਵੀ ਕਿਹਾ ਕਿ ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਜੋ ਆਉਣ ਵਾਲੇ ਸਮੇਂ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਦਾ ਇਸ਼ਾਰਾ ਕੀਤਾ ਗਿਆ ਹੈ, ਇਹ ਪੰਜਾਬ ਦੇ ਲੋਕ ਵੱਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜੋ:ਕਾਂਗਰਸ ਉਮੀਦਵਾਰਾਂ ਨੂੰ ਰਾਜਸਥਾਨ ਜਾਂ ਛੱਤੀਸਗੜ੍ਹ ਭੇਜਣ ਦੀ ਤਿਆਰੀ ’ਚ !

ABOUT THE AUTHOR

...view details