ਪੰਜਾਬ

punjab

ETV Bharat / state

ਜਲੰਧਰ 'ਚ ਕੋਰੋਨਾ ਵਾਇਰਸ ਦੇ 3 ਮਾਮਲੇ ਆਏ ਪਾਜ਼ੀਟਿਵ, ਸੂਬੇ 'ਚ ਗਿਣਤੀ ਹੋਈ 26

ਜਲੰਧਰ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਮਾਮਲੇ ਪਾਜ਼ੀਟਿਵ ਪਾਏ ਗਏ ਹਨ। ਜੋ ਕਿ ਫਿਲੌਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਸਨ। ਇਹ ਤਿੰਨੋਂ ਨਵਾਂ ਸ਼ਹਿਰ ਦੇ ਕੋਰੋਨਾ ਵਾਇਰਸ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਏ ਸਨ ਜਿਸ ਦੀ ਮੌਤ ਹੋ ਚੁੱਕੀ ਹੈ।

ਜਲੰਧਰ 'ਚ ਕੋਰੋਨਾ ਵਾਇਰਸ ਦੇ 3 ਮਾਮਲੇ ਆਏ ਪਾਜ਼ੀਟਿਵ
ਜਲੰਧਰ 'ਚ ਕੋਰੋਨਾ ਵਾਇਰਸ ਦੇ 3 ਮਾਮਲੇ ਆਏ ਪਾਜ਼ੀਟਿਵ

By

Published : Mar 24, 2020, 12:37 PM IST

ਜਲੰਧਰ: ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਜਲੰਧਰ ਤੋਂ ਵੀ ਹੁਣ ਕੋਰੋਨਾ ਵਾਇਰਸ ਦੇ ਤਿੰਨ ਮਾਮਲੇ ਪਾਜ਼ੀਟਿਵ ਪਾਏ ਗਏ ਹਨ ਜੋ ਕਿ ਫਿਲੌਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਸਨ।

ਨੋਡਲ ਅਫ਼ਸਰ ਟੀ ਪੀ ਸਿੰਘ ਸੰਧੂ ਨੇ ਇਸ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਤਿੰਨੇ ਮਰੀਜ਼ ਨਵਾਂ ਸ਼ਹਿਰ ਵਿੱਚ ਕੋਰੋਨਾ ਵਾਇਰਸ ਨਾਲ ਮਾਰੇ ਗਏ ਬਲਦੇਵ ਸਿੰਘ ਦੇ ਸੰਪਰਕ ਵਿੱਚ ਸੀ ਜਿਨ੍ਹਾਂ ਵਿੱਚੋਂ ਇੱਕ ਮਹਿਲਾ ਅਤੇ ਦੋ ਪੁਰਸ਼ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਦੀ ਤਬੀਅਤ ਅਚਾਨਕ ਖਰਾਬ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਦਾਖਲ ਕਰਕੇ ਇਨ੍ਹਾਂ ਦੇ ਸੈਂਪਲ ਅੰਮ੍ਰਿਤਸਰ ਅਤੇ ਪੁਣੇ ਭੇਜੇ ਗਏ ਸੀ। ਉਨ੍ਹਾਂ ਅਨੁਸਾਰ ਕੱਲ੍ਹ ਅੰਮ੍ਰਿਤਸਰ ਤੋਂ ਇਨ੍ਹਾਂ ਦੀ ਕੋਰੋਨਾ ਦੀ ਰਿਪੋਰਟ ਪਾਜ਼ੀਟਿਵ ਆਈ ਸੀ ਅਤੇ ਅੱਜ ਪੁਣੇ ਤੋਂ ਵੀ ਇਹ ਰਿਪੋਰਟ ਪਾਜ਼ੀਟਿਵ ਆ ਗਈ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਹੁਣ ਤੱਕ 26 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 1 ਦੀ ਮੌਤ ਹੋ ਗਈ ਹੈ।

ABOUT THE AUTHOR

...view details