ਜਲੰਧਰ: ਜਲੰਧਰ ਦੇ ਕਸਬਾ ਫਿਲੌਰ ਵਿਖੇ ਐਸ.ਪੀ ਸੋਹੇਲ ਕਾਸਿਮ ਮੀਰ ਦੀ ਅਗਵਾਈ ਹੇਠ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਅਤੇ ਨਸ਼ਾ ਤਸਕਰਾਂ ਤੇ ਕਾਬੂ ਪਾਉਣ ਦੇ ਚੱਲਦਿਆਂ, ਫਿਲੌਰ ਦੀ ਪੁਲਿਸ ਵੱਲੋਂ ਪੂਰੀ ਤਰ੍ਹਾਂ ਮੁਸਤੈਦੀ ਦਿਖਾਈ ਜਾਂ ਰਹੀ ਹੈ, ਅਤੇ ਇਸੇ ਦੇ ਚੱਲਦਿਆਂ ਅੱਜ ਪੁਲਿਸ ਨੇ ਇਕ ਵਿਅਕਤੀ ਨੂੰ 35 ਨਜਾਇਜ਼ ਸ਼ਰਾਬ ਦੀਆਂ ਪੇਟੀਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
35 ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਸਮੇਤ ਇੱਕ ਵਿਅਕਤੀ ਕਾਬੂ - ਨਸ਼ਾ ਤਸਕਰਾਂ
ਜਲੰਧਰ ਦੇ ਕਸਬਾ ਫਿਲੌਰ ਵਿਖੇ ਐਸ.ਪੀ ਸੋਹੇਲ ਕਾਸਿਮ ਮੀਰ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 35 ਨਜਾਇਜ਼ ਸ਼ਰਾਬ ਦੀਆਂ ਪੇਟੀਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ, ਥਾਣਾ ਫਿਲੌਰ ਦੇ ਮੁੱਖੀ ਸੰਜੀਵ ਕਪੂਰ ਨੇ ਦੱਸਿਆ, ਕਿ ਉਨ੍ਹਾਂ ਨੂੰ ਕਿਸੇ ਖਾਸ ਮੁਖਬਰ ਤੋਂ ਖ਼ਬਰ ਮਿਲੀ ਸੀ, ਅਤੇ ਉਸੇ ਤੇ ਅਮਲ ਕਰਦੇ ਹੋਏ ਉਨ੍ਹਾਂ ਨੇ ਪਿੰਡ ਤੇਗ ਵਿਖੇ ਛਾਪੇਮਾਰੀ ਕੀਤੀ। ਜਿਸ ਦੌਰਾਨ ਉਨ੍ਹਾਂ ਨੂੰ ਨਾਜਾਇਜ਼ ਸ਼ਰਾਬ ਦੇ ਤਸਕਰ ਮਨਦੀਪ ਸਿੰਘ ਉਰਫ ਮਨੀਪੁੱਤਰ ਜੋਧਾ ਸਿੰਘ ਦੇ ਘਰੋਂ ਪੈਂਤੀ ਨਾਜਾਇਜ਼ ਪੇਟੀਆਂ ਸ਼ਰਾਬ ਸਣੇ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਸੰਜੀਵ ਕਪੂਰ ਨੇ ਦੱਸਿਆ, ਕਿ ਇਸ ਦੋਸ਼ੀ ਦੇ ਖ਼ਿਲਾਫ਼ ਪਹਿਲਾਂ ਤੋਂ ਵੀ ਨਾਜਾਇਜ਼ ਸ਼ਰਾਬ ਦੇ ਮਾਮਲੇ ਦਰਜ਼ ਹਨ, ਅਤੇ ਹੁਣ ਇਹ ਮਾਮਲਾ ਦਰਜ਼ ਕਰ ਕੇ ਅਗਲੀ ਪੁੱਛਗਿੱਛ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜੋ:-ਅੰਮ੍ਰਿਤਸਰ ਚ ਕੇਜਰੀਵਾਲ GO BACK ਦੇ ਲੱਗੇ ਹੋਰਡਿੰਗ