ਜਲੰਧਰ: ਗੁਰੂ ਨਾਨਕਪੁਰੇ ਇਲਾਕੇ ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਪਿਤਾ ਦਾ ਕਤਲ ਕਰ ਦਿੱਤਾ ਗਿਆ। ਇਸ ਕਤਲ ਪਿੱਛੇ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ।
35 ਸਾਲਾ ਨੌਜਵਾਨ ਨੇ ਆਪਣੇ ਹੀ ਪਿਤਾ ਦਾ ਕੀਤਾ ਕਤਲ, ਗ੍ਰਿਫ਼ਤਾਰ - jalandher
ਜਲੰਧਰ ਵਿਖੇ ਇੱਕ 35 ਸਾਲਾ ਨੌਜਵਾਨ ਨੇ ਆਪਣੇ ਹੀ 61 ਸਾਲਾ ਪਿਤਾ ਦਾ ਕਤਲ ਕਰ ਦਿੱਤਾ ਹੈ। ਇਸ ਕਤਲ ਦੀ ਵਜ੍ਹਾ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ। ਦੋਸ਼ੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਇਲਾਕੇ ਦੇ ਐੱਮ.ਸੀ ਨੇ ਦੱਸਿਆ ਕਿ ਉਸ ਨੂੰ ਉਸ ਦੇ ਦੋਸਤ ਦਾ ਫ਼ੋਨ ਆਇਆ ਸੀ ਕਿ ਮੁਹੱਲੇ ਵਿੱਚ ਕਤਲ ਹੋ ਗਿਆ ਹੈ। ਜਿਵੇਂ ਉਹ ਉੱਥੇ ਪਹੁੰਚੇ ਤਾਂ ਪਤਾ ਚੱਲਿਆ ਕਿ ਇੱਕ ਦਿਨੇਸ਼ ਨਾਂਅ ਦੇ ਨੌਜਵਾਨ ਨੇ ਆਪਣੇ ਪਿਤਾ ਭੋਪਾਲ ਸਿੰਘ ਰਾਣਾ ਦਾ ਕਤਲ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ।
ਇਸ ਮਾਮਲੇ ਨੂੰ ਲੈ ਕੇ ਪੁਲਿਸ ਅਧਿਕਾਰੀ ਵਸਤਲਾ ਗੁਪਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਲਾਕੇ ਵਿੱਚ ਇੱਕ ਵਿਅਕਤੀ ਦੇ ਕਤਲ ਦੀ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕਾ-ਏ-ਵਾਰਦਾਤ ਪਹੁੰਚ ਕੇ ਇਸ ਕਤਲ ਬਾਰੇ ਜਾਇਜ਼ਾ ਲਿਆ। ਜਿਸ ਤੋਂ ਬਾਅਦ ਪਤਾ ਲੱਗਿਆ ਕਿ ਇੱਕ ਨੌਜਵਾਨ ਨੇ ਆਪਣੇ ਹੀ ਪਿਤਾ ਦਾ ਘਰੇਲੂ ਕਲੇਸ਼ ਦੇ ਚੱਲਦਿਆਂ ਕਤਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ 61 ਸਾਲ ਸੀ ਅਤੇ ਦੋਸ਼ੀ ਦੀ ਉਮਰ 35 ਸਾਲ ਹੈ ਜੋ ਕਿ ਚਾਹ-ਪਾਣੀ ਪਿਲਾਉਣ ਦਾ ਕੰਮ ਕਰਦਾ ਹੈ। ਦੋਸ਼ੀ ਦਿਨੇਸ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।