ਜਲੰਧਰ: ਕਸਬਾ ਫਿਲੌਰ ਦੀ ਪੁਲਿਸ ਨੇ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਚਲਾਈ ਗਈ ਹੈ। ਇਸੇ ਦੌਰਾਨ ਪੁਲਿਸ ਨੇ ਵੱਖ-ਵੱਖ ਕੇਸਾਂ ਵਿੱਚ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧ ਚ ਜਾਣਕਾਰੀ ਦਿੰਦੇ ਹੋਏ ਫਿਲੌਰ ਦੇ ਐਸਐਚਓ ਸੰਜੀਵ ਕਪੂਰ ਨੇ ਦੱਸਿਆ ਕਿ ਫਿਲੌਰ ਪੁਲਿਸ ਨੇ ਵੱਖ-ਵੱਖ ਕੇਸਾਂ ਵਿੱਚ ਇੱਕ ਔਰਤ ਸਮੇਤ ਪੰਜ ਵਿਅਕਤੀਆਂ ਕੋਲੋਂ 79 ਬੋਤਲਾਂ ਦੇਸੀ, 36 ਬੋਤਲਾਂ ਅੰਗਰੇਜ਼ੀ ਤੇ 400 ਲੀਟਰ ਲਾਹਣ ਬਰਾਮਦ ਕੀਤੀ। ਐਸਐਚਓ ਸੰਜੀਵ ਕਪੂਰ ਨੇ ਦੱਸਿਆ ਕਿ ਥਾਣੇਦਾਰ ਬਲਜੀਤ ਸਿੰਘ ਕੁਲਦੀਪ ਸਿੰਘ ਜਸਵੀਰ ਸਿੰਘ ਅਤੇ ਸੰਤਾ ਸਿੰਘ ਨੇ ਸਾਥੀ ਪੁਲਿਸ ਕਰਮਚਾਰੀਆਂ ਸਮੇਤ ਥਾਣਾ ਫਿਲੌਰ ਦੇ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ।