ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਜਲੰਧਰ ਦੇ ਪੰਜ ਪਿੰਡਾਂ ਨੂੰ ਚੁਣਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ 26 ਜਨਵਰੀ ਨੂੰ ਇਨ੍ਹਾਂ ਪਿੰਡਾਂ ਦੇ ਨਾਵਾਂ ਦਾ ਐਲਾਨ ਕਰਨਗੇ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਪਿੰਡਾਂ ਨੂੰ 20-20 ਲੱਖ ਰੁਪਇਆ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 10-10 ਲੱਖ ਰੁਪਇਆ ਸੂਬਾ ਸਰਕਾਰ ਮੁਹੱਈਆ ਕਰਵਾਏਗੀ।
ਇਹ ਪੰਜੇ ਪਿੰਡ ਜਲੰਧਰ ਵਿੱਚ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਦੇ ਬਲਾਕ ਦੇ ਸਭ ਤੋਂ ਵੱਡੇ ਪਿੰਡ ਗਿਣੇ ਜਾਂਦੇ ਹਨ। ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਹੁਣ ਪੂਰੀ ਉਮੀਦ ਹੈ ਕਿ ਪਿੰਡਾਂ ਵਿੱਚ ਹਰ ਤਰੀਕੇ ਦਾ ਵਧੀਆ ਵਿਕਾਸ ਹੋ ਸਕੇਗਾ।