ਜਲੰਧਰ: 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿੱਚ ਧਾਰਮਿਕ ਸਮਾਗਮਾਂ ਦੀ ਲੜੀ ਚੱਲ ਰਹੀ ਹੈ ਤੇ ਉੱਥੇ ਹੀ ਸ਼ਹਿਰ ਦੇ ਸਿਵਲ ਹਸਪਤਾਲ ਨੂੰ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਘਟਨਾ ਵਾਪਰਣ 'ਤੇ ਹਸਪਤਾਲ ਨੂੰ ਹੈੱਡਕੁਆਰਟਰ ਦੇ ਰੂਪ ਵਿੱਚ ਤਿਆਰ ਕੀਤਾ ਗਿਆ ਹੈ।
550ਵਾਂ ਪ੍ਰਕਾਸ਼ ਪੁਰਬ: ਸਮਾਗਮ ਦੌਰਾਨ ਘਟਨਾ ਵਾਪਰਣ ਉੱਤੇ ਸਿਵਲ ਹਸਪਤਾਲ ਬਣਾਇਆ ਹੈਡਕੁਆਰਟਰ - 550 prakash purb
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਜਿੱਥੇ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਉੱਥੇ ਹੀ ਜਲੰਧਰ ਦੇ ਸਿਵਲ ਹਸਪਤਾਲ ਨੂੰ ਕਿਸੇ ਵੀ ਤਰ੍ਹਾਂ ਦੀ ਮੰਦਭਾਗੀ ਘਟਨਾ ਵਾਪਰਣ 'ਤੇ ਅਲਰਟ ਉੱਤੇ ਰੱਖਿਆ ਗਿਆ ਹੈ। ਸਿਵਲ ਹਸਪਤਾਲ ਨੂੰ ਹੈੱਡਕੁਆਰਟਰ ਬਣਾਇਆ ਗਿਆ ਹੈ।
ਇਸ ਬਾਰੇ ਸਿਵਲ ਹਸਪਤਾਲ ਦੀ ਐੱਸਐੱਮਓ ਗੁਰਿੰਦਰ ਕੌਰ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਟ੍ਰੋਮਾ ਸੈਂਟਰ, ਐਮਰਜੈਂਸੀ ਤੇ ਈਐਨਟੀ ਵਾਰਡ ਵਿੱਚ ਵੱਖਰੇ ਤੌਰ 'ਤੇ ਬੈੱਡ ਲਾਏ ਗਏ ਹਨ। ਇਸ ਦੇ ਨਾਲ ਹੀ ਹਰ ਤਰ੍ਹਾਂ ਦੀ ਲਾਈਫ ਸੇਵਿੰਗ ਮਸੀਨ ਬਿਲਕੁੱਲ ਤਿਆਰ ਰੱਖੀਆਂ ਗਈਆਂ ਹਨ। ਇਸ ਤੋਂ ਇਲਾਵਾ ਦਵਾਈਆਂ ਦਾ ਸਟਾਕ ਪੂਰੀ ਤਰ੍ਹਾਂ ਤਿਆਰ ਰੱਖਿਆ ਗਿਆ ਹੈ ਤੇ ਐਮਰਜੈਂਸੀ ਲਈ 8 ਬੈੱਡ, ICU ਵਿੱ 15 ਬੈੱਡ, ਮੈਡੀਸਿਨ ਦੇ ICU ਵਿੱਚ 10 ਬੈੱਡ ਤੇ ਕੁੱਲ 1 ਵਾਰਡ ENT ਦਾ ਕਿਸੇ ਵੀ ਤਰ੍ਹਾਂ ਦੇ ਮਰੀਜ਼ਾਂ ਲਈ ਰੱਖਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਢੇ 550ਵੇਂ ਪ੍ਰਕਾਸ਼ ਦਿਹਾੜੇ 'ਤੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ। ਇਸ ਦੌਰਾਨ ਜੇਕਰ ਉੱਥੇ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਹੁੰਦੀ ਤਾਂ ਉਸ ਲਈ ਜਲੰਧਰ ਦੇ ਸਿਵਲ ਹਸਪਤਾਲ ਨੂੰ ਤਿਆਰ-ਬਰ-ਤਿਆਰ ਰਹਿਣ ਦੇ ਹੁਕਮ ਦਿੱਤੇ ਗਏ ਹਨ।