ਜਲੰਧਰ: ਕਿਸਾਨ ਸੰਘਰਸ਼ ’ਚ ਸ਼ਮੂਲੀਅਤ ਅਤੇ ਟਰੈਕਟਰ ਮਾਰਚ ਵਿੱਚ ਹਿੱਸਾ ਪਾਉਣ ਲਈ ਫਿਲੌਰ ਦੇ ਵੱਖ ਵੱਖ ਪਿੰਡਾਂ ਤੋਂ ਹਜ਼ਾਰਾਂ ਟਰੈਕਟਰ ਟਰਾਲੀਆਂ ਦਾ ਕਾਫ਼ਲਾ ਦਿੱਲੀ ਵੱਲ ਨੂੰ ਰਵਾਨਾ ਹੋਇਆ।
ਜਲੰਧਰ ਤੋਂ ਟਰੈਕਟਰ-ਟਰਾਲੀਆਂ ਦਾ ਕਾਫ਼ਲਾ ਦਿੱਲੀ ਨੂੰ ਹੋਇਆ ਰਵਾਨਾ - ਦੇਸ਼ ਦਾ ਅੰਨਦਾਤਾ
ਕਿਸਾਨ ਸੰਘਰਸ਼ ’ਚ ਸ਼ਮੂਲੀਅਤ ਅਤੇ ਟਰੈਕਟਰ ਮਾਰਚ ਵਿੱਚ ਹਿੱਸਾ ਪਾਉਣ ਲਈ ਫਿਲੌਰ ਦੇ ਵੱਖ ਵੱਖ ਪਿੰਡਾਂ ਤੋਂ ਹਜ਼ਾਰਾਂ ਟਰੈਕਟਰ ਟਰਾਲੀਆਂ ਦਾ ਕਾਫ਼ਲਾ ਦਿੱਲੀ ਵੱਲ ਨੂੰ ਰਵਾਨਾ ਹੋਇਆ।
ਖੇਤੀ ਕਾਨੂੰਨੀ ਬਿੱਲਾਂ ਨੂੰ ਰੱਦ ਕਰਵਾਉਣ ਦੇ ਲਈ ਜੋ ਕਿਸਾਨ ਦਿੱਲੀ ਵਿਖੇ ਬੈਠੇ ਹੋਏ ਹਨ ਅਤੇ ਜਥੇਬੰਦੀਆਂ ਵੱਲੋਂ ਛੱਬੀ ਜਨਵਰੀ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਵਿਸ਼ਾਲ ਟਰੈਕਟਰ ਮਾਰਚ ਦੀ ਘੋਸ਼ਣਾ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ਵਿਚ ਪਿੰਡ ਵਾਸੀ ਅਤੇ ਹੋਰ ਲੋਕ ਦਿੱਲੀ ਵੱਲ ਨੂੰ ਰਵਾਨਾ ਹੋ ਚੁੱਕੇ ਹਨ ਅਤੇ ਅੱਜ ਲਾਡੋਵਾਲ ਟੋਲ ਪਲਾਜ਼ੇ ਤੋਂ ਹਜ਼ਾਰਾਂ ਟਰੈਕਟਰ ਟਰਾਲੀਆਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ।
ਇਸ ਮੌਕੇ ਬੋਲਦੇ ਹੋਏ ਸਰਪੰਚ ਲਖਵਿੰਦਰ ਸਿੰਘ ਨੇ ਕਿਹਾ ਕਿ ਪਿੰਡ ਦੇ ਹੋਰ ਵੀਰ ਦਿੱਲੀ ਵਿਖੇ ਟਰੈਕਟਰ ਮਾਰਚ ਵਿਚ ਸ਼ਾਮਲ ਹੋਣ ਲਈ ਜਾ ਰਹੇ ਹਨ ਅਤੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨੀ ਬਿੱਲਾਂ ਨੂੰ ਰੱਦ ਕਰਾ ਕੇ ਹੀ ਮੰਨਣਗੇ। ਕਿਸਾਨਾਂ ਦੀ ਕੁੱਟ-ਮਾਰ ਦੇ ਸਵਾਲ ’ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਜੋ ਕਰ ਰਹੇ ਹਨ ਉਹ ਸਰਾਸਰ ਗਲਤ ਹੈ ਅਤੇ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਅੰਨਦਾਤਾ ਤੇ ਗਲਤ ਟਿੱਪਣੀਆਂ ਬਹੁਤ ਹੀ ਗਲਤ ਹੈ ਅਤੇ ਸਰਕਾਰ ਪੂਰੀ ਤਰ੍ਹਾਂ ਡਰੀ ਹੋਈ ਹੈ ਤੇ ਆਉਣ ਵਾਲੇ ਸਮੇਂ ਵਿਚ ਇਸ ਸਰਕਾਰ ਨੂੰ ਆਪਣੀ ਗ਼ਲਤੀ ਮੰਨਣੀ ਹੀ ਪਵੇਗੀ ਤੇ ਇਨ੍ਹਾਂ ਬਿੱਲਾਂ ਨੂੰ ਰੱਦ ਕਰਨਾ ਹੀ ਪਵੇਗਾ।