ਪੰਜਾਬ

punjab

ਸਾਬਕਾ ਕਾਂਗਰਸੀ ਕੌਂਸਲਰ ਦੇ ਕਤਲ ਦੀ ਬੰਬੀਹਾ ਗਰੁੱਪ ਨੇ ਲਈ ਜਿੰਮੇਵਾਰੀ

By

Published : Jun 29, 2021, 7:33 PM IST

ਸੁਖਮੀਤ ਡਿਪਟੀ ਦੀ ਹੱਤਿਆ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਨੇ ਲੈਂਦੇ ਹੋਏ ਆਪਣੇ ਸੋਸ਼ਲ ਮੀਡੀਆ ਉੱਪਰ ਇਕ ਪੋਸਟ ਪਾਈ ਹੈ। ਇਸ ਪੋਸਟ ਵਿੱਚ ਉਨ੍ਹਾਂ ਨੇ ਸੁਖਮੀਤ ਡਿਪਟੀ ਬਾਰੇ ਲਿਖਿਆ ਹੈ ਕਿ ਉਹ ਉਨ੍ਹਾਂ ਦੇ ਕਿਸੇ ਖ਼ਾਸ ਦੀ ਸੂਚਨਾ ਉਨ੍ਹਾਂ ਦੇ ਦੁਸ਼ਮਣਾਂ ਨੂੰ ਦਿੰਦਾ ਸੀ।

ਸਾਬਕਾ ਕਾਂਗਰਸੀ ਕੌਂਸਲਰ ਦੇ ਕਤਲ ਦੀ ਇੱਕ ਗਰੁੱਪ ਨੇ ਲਈ ਜੁੰਮੇਵਾਰੀ
ਸਾਬਕਾ ਕਾਂਗਰਸੀ ਕੌਂਸਲਰ ਦੇ ਕਤਲ ਦੀ ਇੱਕ ਗਰੁੱਪ ਨੇ ਲਈ ਜੁੰਮੇਵਾਰੀ

ਜਲੰਧਰ : ਪਿਛਲੇ ਦਿਨੀਂ ਜਲੰਧਰ ਦੇ ਗੋਪਾਲ ਨਗਰ ਵਿਖੇ ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਜਿਸ ਦਾ ਕੁਝ ਦਿਨ ਪਹਿਲੇ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਦੇ ਕੇਸ ਵਿੱਚ ਅੱਜ ਇੱਕ ਨਵਾਂ ਮੋੜ ਆਇਆ ਹੈ।

ਸੁਖਮੀਤ ਡਿਪਟੀ ਦੀ ਹੱਤਿਆ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਨੇ ਲੈਂਦੇ ਹੋਏ ਆਪਣੇ ਸ਼ੋਸ਼ਲ ਮੀਡੀਆ ਉੱਪਰ ਇਕ ਪੋਸਟ ਪਾਈ ਹੈ। ਇਸ ਪੋਸਟ ਵਿੱਚ ਉਨ੍ਹਾਂ ਨੇ ਸੁਖਮੀਤ ਡਿਪਟੀ ਬਾਰੇ ਲਿਖਿਆ ਹੈ ਕਿ ਉਹ ਉਨ੍ਹਾਂ ਦੇ ਕਿਸੇ ਖ਼ਾਸ ਦੀ ਸੂਚਨਾ ਉਨ੍ਹਾਂ ਦੇ ਦੁਸ਼ਮਣਾਂ ਨੂੰ ਦਿੰਦਾ ਸੀ।

ਫਿਲਹਾਲ ਸ਼ੋਸ਼ਲ ਮੀਡੀਆ ਤੇ ਪਈ ਇਸ ਪੋਸਟ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ ਅਤੇ ਸਾਈਬਰ ਕ੍ਰਾਈਮ ਟੀਮ ਦੇ ਨਾਲ ਇਸ ਮਾਮਲੇ ਦੀ ਛਾਣਬੀਣ ਵਿੱਚ ਜੁੱਟ ਗਈ ਹੈ।

ਸਾਬਕਾ ਕਾਂਗਰਸੀ ਕੌਂਸਲਰ ਦੇ ਕਤਲ ਦੀ ਇੱਕ ਗਰੁੱਪ ਨੇ ਲਈ ਜੁੰਮੇਵਾਰੀ

ਇਸ ਪੂਰੇ ਮਾਮਲੇ ਬਾਰੇ ਦੱਸਦੇ ਹੋਏ ਜਲੰਧਰ ਦੇ ਡੀ.ਸੀ.ਪੀ ਇਨਵੈਸਟੀਗੇਸ਼ਨ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ਸੁਖਮੀਤ ਡਿਪਟੀ ਜਿਸ ਦਾ ਕੁਝ ਦਿਨ ਪਹਿਲੇ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਦੇ ਕੇਸ ਵਿੱਚ ਅੱਜ ਇੱਕ ਨਵਾਂ ਮੋੜ ਆਇਆ ਹੈ।

ਇਹ ਵੀ ਪੜ੍ਹੋ:ਅਕਾਲੀ ਦਲ ਦੇ ਲੀਡਰ 'ਤੇ ਤੇਜਧਾਰ ਹਥਿਆਰ ਨਾਲ ਹਮਲਾ

ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਹਾਲੇ ਇਸ ਮਾਮਲੇ ਵਿੱਚ ਪਹਿਲੇ ਹੀ ਹਰ ਐਂਗਲ ਤੋਂ ਜਾਂਚ ਕਰ ਰਹੀ ਸੀ ਪਰ ਹੁਣ ਇਸ ਮਾਮਲੇ ਵਿੱਚ ਸਾਈਬਰ ਕ੍ਰਾਈਮ ਦੀ ਟੀਮ ਦਾ ਵੀ ਸਹਾਰਾ ਲਿਆ ਜਾ ਰਿਹਾ ਹੈ।

ABOUT THE AUTHOR

...view details