ਜਲੰਧਰ: ਜਲੰਧਰ ਜ਼ਿਲ੍ਹੇ ਦੇ ਹਲਕਾ ਫਿਲੌਰ ਦੇ ਇੱਕ ਪਿੰਡ ਵਿੱਚ ਦੇਰ ਰਾਤ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ, ਜਦਕਿ ਤਿੰਨ ਲੁਟੇਰਿਆਂ ਨੂੰ ਵੀ ਗੋਲੀ ਲੱਗੀ ਹੈ। ਜ਼ਖਮੀ ਲੁਟੇਰਿਆਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਲੁਟੇਰਿਆਂ ਨੇ ਫਗਵਾੜਾ ਤੋਂ ਇੱਕ ਕ੍ਰੇਟਾ ਕਾਰ ਨੂੰ ਬੰਦੂਕ ਦੀ ਨੋਕ 'ਤੇ ਲੁੱਟ ਲਿਆ ਸੀ। ਫਗਵਾੜਾ ਪੁਲਿਸ ਪਾਰਟੀ ਲੁਟੇਰਿਆਂ ਦੀ ਲੋਕੇਸ਼ਨ ਦਾ ਪਤਾ ਲਗਾਉਂਦੇ ਹੋਏ ਪਿੱਛੇ ਗਈ ਸੀ। ਇਸ ਦੌਰਾਨ ਲੁਟੇਰਿਆਂ ਨੇ ਪੁਲਿਸ ਉੱਤੇ ਫਾਇਰਿੰਗ ਕਰ ਦਿੱਤੀ ਜਿਸ ਦੌਰਾਨ ਗੋਲੀ SHO ਦੇ ਗੰਨਮੈਨ ਕੁੱਲਦੀਪ ਸਿੰਘ ਬਾਜਵਾ ਨੂੰ (firing on policeman in Phagwara) ਲੱਗ ਗਈ ਅਤੇ ਮੌਕੇ ਉੱਤੇ ਹੀ ਮੌਤ ਹੋ ਗਈ।
ਸੀਐਮ ਮਾਨ ਨੇ ਮੁਆਵਜ਼ੇ ਦਾ ਐਲਾਨ: ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕਰਦਿਆ (CM Mann On Kamal Bajwa Death) ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ "ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸਲਾਮ ਬੈਲਟ ਨੰ. 886/ਕੇਪੀਟੀ ਜਿਸ ਨੇ ਫਰਜ਼ ਦੀ ਲਾਈਨ ਵਿੱਚ ਸਰਵਉੱਚ ਕੁਰਬਾਨੀ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਇੱਕ ਹੋਰ ਕਰੋੜ ਰੁਪਏ ਦਾ ਬੀਮਾ HDFC ਬੈਂਕ ਦੁਆਰਾ ਅਦਾ ਕੀਤਾ ਜਾਵੇਗਾ। ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।"
ਪੰਜਾਬ ਡੀਜੀਪੀ ਗੌਰਵ ਯਾਦਵ ਨੇ ਕੀਤਾ ਦੁੱਖ ਪ੍ਰਗਟਾਵਾ: ਪੰਜਾਬ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆ ਕਿਹਾ ਕਿ, "ਸ਼ਹੀਦ ਸੀ.ਟੀ.ਕੁਲਦੀਪ ਸਿੰਘ ਨੂੰ ਸਲਾਮ, ਜਿਸਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਗੋਲੀਬਾਰੀ 'ਚ ਤਿੰਨ ਅਪਰਾਧੀ ਵੀ ਜ਼ਖਮੀ ਹੋ ਗਏ। @PunjabPoliceInd ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਦੇਖਭਾਲ ਕਰੇਗਾ। ਮੁੱਖ ਮੰਤਰੀ ਨੇ 2 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।"
ਇਹ ਹੈ ਮਾਮਲਾ:
ਜ਼ਿਲ੍ਹਾ ਕਪੂਰਥਲਾ ਦੇ ਫ਼ਗਵਾੜਾ 'ਚ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਚਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਇਕ ਨਿੱਜੀ ਬੈਂਕ 'ਚ ਕੰਮ ਕਰਦੇ ਅਵਤਾਰ ਸਿੰਘ ਦੀ ਕ੍ਰੇਟਾ ਕਾਰ ਲੁੱਟ ਲਈ ਅਤੇ ਉੱਥੋਂ ਫ਼ਰਾਰ ਹੋ ਗਏ। ਇਨ੍ਹਾਂ ਲੁਟੇਰਿਆਂ ਦੀ ਲੋਕੇਸ਼ਨ ਦਾ ਪਤਾ ਲਗਾਉਂਦੇ ਹੋਏ ਪੁਲਿਸ ਜਲੰਧਰ ਦੇ ਇਲਾਕਾ ਫਿਲੌਰ ਵਿਖੇ ਪਹੁੰਚੀ ਤਾਂ ਲੁਟੇਰਿਆਂ ਨੇ ਪੁਲਿਸ ਪਾਰਟੀ 'ਤੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਅਤੇ ਲੁਟੇਰਿਆਂ ਵਿਚਕਾਰ ਕਾਫੀ ਦੇਰ ਤੱਕ (Loot With Bank Employee) ਮੁਕਾਬਲਾ ਚੱਲਦਾ ਰਿਹਾ, ਜਿਸ ਵਿਚ ਇਕ ਪੁਲਿਸ ਮੁਲਾਜ਼ਮ ਕੁਲਦੀਪ ਬਾਜਵਾ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਤਿੰਨ ਲੁਟੇਰੇ ਵੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ। ਹਾਲਾਂਕਿ ਇੱਕ ਲੁਟੇਰਾ ਭੱਜਣ ਵਿੱਚ ਕਾਮਯਾਬ ਹੋ ਗਿਆ ਅਤੇ ਤਿੰਨੋਂ ਜ਼ਖਮੀ ਲੁਟੇਰਿਆਂ ਨੂੰ ਫਿਲੌਰ ਦੇ ਸਿਵਲ ਹਸਪਤਾਲ ਤੋਂ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ। ਮਰਨ ਵਾਲਾ ਪੁਲਿਸ ਮੁਲਾਜ਼ਮ ਫਗਵਾੜਾ ਸਿਟੀ ਥਾਣੇ ਦੇ ਐਸਐਚਓ ਅਮਨਦੀਪ ਨਾਹਰ ਦਾ ਗੰਨਮੈਨ ਸੀ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਕੁਲਦੀਪ ਸਿੰਘ ਬਾਜਵਾ ਵਜੋਂ ਹੋਈ ਹੈ।