ਪੰਜਾਬ

punjab

ETV Bharat / state

ਮਹਿਲਾ ਦਾ ਪਰਸ ਲੈਕੇ ਫਰਾਰ ਹੋਏ ਮੋਟਰਸਾਈਕਲ ਸਵਾਰ ਨੌਜਵਾਨ - young man

ਜਲੰਧਰ ਦੇ ਲੰਮਾ ਪਿੰਡ ਚੌਂਕ ਵਿੱਚੋਂ ਮੋਟਰਸਾਈਕਲ ਸਵਾਰ ਨੌਜਵਾਨ ਇੱਕ ਮਹਿਲਾ ਤੋਂ ਪਰਸ ਖੋ ਕੇ ਫਰਾਰ ਹੋ ਗਏ। ਜਿਸ ਤੋਂ ਬਾਅਦ ਪੀੜਤ ਮਹਿਲਾ ਦਾ ਰੋ-ਰੋ ਕੇ ਬੂਰਾ ਹਾਲ ਹੈ।

ਮਹਿਲਾ ਦਾ ਪਰਸ ਲੈਕੇ ਫਰਾਰ ਹੋਏ ਮੋਟਰਸਾਈਕਲ ਸਵਾਰ ਨੌਜਵਾਨ
ਮਹਿਲਾ ਦਾ ਪਰਸ ਲੈਕੇ ਫਰਾਰ ਹੋਏ ਮੋਟਰਸਾਈਕਲ ਸਵਾਰ ਨੌਜਵਾਨ

By

Published : Jul 19, 2021, 5:00 PM IST

ਜਲੰਧਰ: ਪੰਜਾਬ ਵਿੱਚ ਚੋਰੀ ਦੀਆਂ ਵਾਰਦਾਤਾ ਲਗਾਤਾਰ ਵੱਧ ਦੀਆਂ ਜਾ ਰਹੀਆ ਹਨ। ਜਿਸ ਕਰਕੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਚੋਰੀ ਦੀਆਂ ਘਟਨਾਵਾਂ ‘ਤੇ ਪੁਲਿਸ ਪ੍ਰਸ਼ਾਸਨ ਵੀ ਲਗਾਤਾਰ ਫੇਲ੍ਹ ਹੁੰਦਾ ਨਜ਼ਰ ਆ ਰਿਹਾ ਹੈ। ਲੋਕਾਂ ਵੱਲੋਂ ਸੁਰੱਖਿਆ ਨੂੰ ਲੈਕੇ ਪੁਲਿਸ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਅਜਿਹਾ ਵੀ ਇੱਕ ਮਾਮਲਾ ਜਲੰਧਰ ਦੇ ਪਿੰਡ ਲੰਮਾ ਦੇ ਚੌਂਕ ਤੋਂ ਸਾਹਮਣੇ ਆਇਆ ਹੈ। ਜਿੱਥੇ ਚੋਰਾਂ ਵੱਲੋਂ ਇੱਕ ਮਹਿਲਾਂ ਤੋਂ ਪਰਸ ਖੋ ਕੇ ਮੌਕੇ ਤੋਂ ਫਰਾਰ ਹੋ ਗਏ।

ਮਹਿਲਾ ਦਾ ਪਰਸ ਲੈਕੇ ਫਰਾਰ ਹੋਏ ਮੋਟਰਸਾਈਕਲ ਸਵਾਰ ਨੌਜਵਾਨ

ਪੀੜਤ ਮਹਿਲਾ ਕਿਰਨਦੀਪ ਕੌਰ ਨੇ ਦੱਸਿਆ ਕਿ ਉਹ ਆਪਣੇ ਘਰ ਨੂੰ ਜਾ ਰਹੀ ਸੀ। ਕਿ ਪਿੱਛੋ ਆਏ ਮੋਟਰਸਾਈਕਲ ਸਵਾਰ ਚੋਰਾਂ ਉਸ ਦਾ ਪਰਸ ਖੋ ਕੇ ਭੱਜ ਗਏ। ਹਾਲਾਂਕਿ ਪੀੜਤ ਔਰਤ ਵੱਲੋਂ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਚੋਰ ਫਰਾਰ ਹੋਣ ਵਿੱਚ ਸਫ਼ਲ ਰਹੇ। ਪੀੜਤ ਮਹਿਲਾ ਮੁਤਾਬਿਕ ਇਸ ਦੇ ਪਰਸ ਵਿੱਚ 5 ਹਜ਼ਾਰ ਰੁਪਏ ਦੀ ਨਗਦੀ ਤੇ ਮੋਬਾਈਲ ਫੋਨ ਸੀ, ਨਾਲ ਹੀ ਕੁਝ ਜ਼ਰੂਰੀ ਕਾਗਜ਼ਾਤ ਵੀ ਸਨ।

ਉਧਰ ਪੀੜਤ ਮਹਿਲਾ ਵੱਲੋਂ ਪੁਲਿਸ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਲਈ ਨੇੜਲੇ ਸੀਸੀਟੀਵੀ ਚੈਕ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ, ਕਿ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ:Patiala: ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਕਤਲ

ABOUT THE AUTHOR

...view details