ਜਲੰਧਰ : ਜਲੰਧਰ ਦੇ ਰਾਮਾ ਮੰਡੀ ਇਲਾਕੇ ਵਿੱਚ ਕੁਝ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਸੋਮਵਾਰ ਦੇਰ ਰਾਤ ਸਾਹਮਣੇ ਆਈ। ਮਿਲੀ ਜਾਣਕਾਰੀ ਮੁਤਾਬਿਕ ਦੇਰ ਰਾਤ ਰਾਮਾ ਮੰਡੀ ਵਿੱਚ ਇੱਕ ਨੌਜਵਾਨ ਨੂੰ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ। ਜ਼ਖਮੀ ਹਾਲਤ ਵਿੱਚ ਨੌਜਵਾਨ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਰੋਹਿਤ ਨਾਮ ਦੇ ਨੌਜਵਾਨ ਨੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਨੌਜਵਾਨ ਦੀ ਪਿੱਠ 'ਤੇ ਦੋ ਗੋਲੀਆਂ ਲੱਗੀਆਂ ਹਨ ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ 'ਚ ਜੌਹਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਦੀਵਾਲੀ ਦੀ ਅਗਲੀ ਰਾਤ ਜਲੰਧਰ 'ਚ ਹੋਈ ਵੱਡੀ ਵਾਰਦਾਤ, ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ - ਕਤਲ
ਜਲੰਧਰ ਵਿੱਚ ਦੀਵਾਲੀ ਦੀ ਅਗਲੀ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਗੁਆਂਢੀਆਂ ਨੂੰ ਇਸ ਕਤਲ ਦਾ ਜ਼ਿੰਮੇਵਾਰ ਦੱਸਿਆ ਹੈ। (Jalandhar Murder News in punjabi)
Published : Nov 14, 2023, 10:44 AM IST
ਪਰਿਵਾਰ ਨੇ ਪਹਿਲਾਂ ਵੀ ਹਮਲੇ ਦੀ ਕੀਤੀ ਸੀ ਸ਼ਿਕਾਇਤ : ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉੱਥੇ ਹੀ, ਵਾਰਦਾਤ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਵੀ ਮੌਕੇ 'ਤੇ ਪਹੁੰਚੀ। ਉਧਰ ਇਸ ਘਟਨਾ ਤੋਂ ਬਾਅਦ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਸੜਕ ਜਾਮ ਕਰ ਕੇ ਧਰਨਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਨੌਜਵਾਨ ’ਤੇ ਦੋ ਦਿਨ ਪਹਿਲਾਂ ਵੀ ਹਮਲਾ ਹੋਇਆ ਸੀ ਜਿਸ ਦੀ ਸ਼ਿਕਾਇਤ ਸੂਰਿਆ ਐਨਕਲੇਵ ਥਾਣੇ ਵਿੱਚ ਕੀਤੀ ਗਈ। ਇਸ ਘਟਨਾ ਦੇ ਦੋ ਦਿਨ ਬਾਅਦ ਰਾਤ ਫਿਰ ਹਮਲਾਵਰਾਂ ਨੇ ਨੌਜਵਾਨ 'ਤੇ ਹਮਲਾ ਕਰ ਦਿੱਤਾ। ਇਸ ਘਟਨਾ ਸਬੰਧੀ ਜ਼ਖ਼ਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਾਇਆ ਹੈ ਕਿ ਹਾਦਸੇ ਦੇ 2 ਘੰਟੇ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਦੀ ਢੀਲੀ ਕਾਰਵਾਈ ਕਾਰਨ ਮੁਲਜ਼ਮ ਫ਼ਰਾਰ ਹੋ ਗਏ।
- Firing in Amritsar: ਅੰਮ੍ਰਿਤਸਰ 'ਚ ਦੋ ਗੁੱਟਾਂ ਵਿਚਕਾਰ ਹੋਈ ਖੂਨੀ ਝੜਪ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ, ਇੱਕ ਦੀ ਮੌਤ
- Khanna 100 Vehicles Collided : ਸੰਘਣੀ ਧੁੰਦ ਦਾ ਕਹਿਰ ! ਨੈਸ਼ਨਲ ਹਾਈਵੇ 'ਤੇ 100 ਤੋਂ ਵੱਧ ਗੱਡੀਆਂ ਆਪਸ 'ਚ ਟਕਰਾਈਆਂ, ਇੱਕ ਦੀ ਮੌਤ ਤੇ 6 ਜਖ਼ਮੀ
- Gutka Sahib Desecration : ਪਿੰਡ ਦਾਨ ਸਿੰਘ ਵਾਲਾ ਦੇ ਡੇਰੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ, ਪਾਠੀ ਸਣੇ ਡੇਰੇ ਦੇ ਮਹੰਤ 'ਤੇ ਮਾਮਲਾ ਦਰਜ
ਪਰਿਵਾਰ ਨੇ ਗੁਆਂਢੀਆਂ 'ਤੇ ਜਤਾਇਆ ਸ਼ੱਕ : ਉਧਰ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕੇ ਜਲੰਧਰ ਦੇ ਰਾਮਾ ਮੰਡੀ ਇਲਾਕੇ ਵਿੱਚ ਬਾਂਸਾਂ ਵਾਲੀ ਗਲੀ ਵਿੱਚ ਕੁੱਝ ਲੋਕਾਂ ਵੱਲੋਂ ਗੋਲੀਆਂ ਮਾਰਕੇ ਨੌਜਵਾਨ ਦਾ ਕਤਲ ਕਰਨ ਦੀ ਸੂਚਨਾ ਮਿਲੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪਰਿਵਾਰ ਮੁਤਾਬਿਕ ਇਸ ਮਾਮਲੇ ਵਿੱਚ ਉਨ੍ਹਾਂ ਦੇ ਗੁਆਂਢੀ ਕਥਿਤ ਦੋਸ਼ੀ ਹਨ, ਜਿੰਨਾਂ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।