ਜਲੰਧਰ:ਸੂਬੇ ਚ ਵਜ਼ੀਫਾ ਘੁਟਾਲੇ((scholarship scam) ) ਨੂੰ ਲੈਕੇ ਵਿਰੋਧੀ ਪਾਰਟੀਆਂ ਦੇ ਵੱਲੋਂ ਸੂਬਾ ਸਰਕਾਰ ਤੇ ਜੰਮਕੇ ਨਿਸ਼ਾਨੇ ਸਾਧੇ ਜਾ ਰਹੇ ਹਨ ।ਇਸ ਮੁੱਦੇ ਨੂੰ ਲੈਕੇ ਵਿਰੋਧੀ ਪਾਰਟੀਆਂ ਸੂਬਾ ਘੇਰਨ ਦੇ ਲਈ ਕਈ ਤਰ੍ਹਾਂ ਦੀਆਂ ਰਣਨੀਤੀਆਂ ਵੀ ਬਣਾ ਰਹੀਆਂ ਹਨ ਹੁਣ ਆਮ ਆਦਮੀ ਪਾਰਟੀ ਨੇ ਸੂਬਾ ਸਰਕਾਰ(state government) ਨੂੰ ਘੇਰਨ ਦੇ ਲਈ ਸੂਬੇ ਦੇ ਹਰ ਜ਼ਿਲ੍ਹੇ ਦੇ ਵਿੱਚ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
ਵਜ਼ੀਫਾ ਘੁਟਾਲਾ ਮਾਮਲੇ ਨੂੰ ਲੈਕੇ ਆਪ ਦਾ ਸੂਬਾ ਸਰਕਾਰ ਖਿਲਾਫ਼ ਵੱਡਾ ਐਲਾਨ ਆਮ ਆਦਮੀ ਪਾਰਟੀ((APP) ) ਦੇ ਸੀਨੀਅਰ ਆਗੂ ਅਤੇ ਰਾਸ਼ਟਰੀ ਪ੍ਰਵੱਕਤਾ ਰਾਘਵ ਚੱਢਾ(Raghav Chadha) ਅੱਜ ਜਲੰਧਰ ਪਹੁੰਚੇ। ਰਾਘਵ ਚੱਢਾ ਨੇ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਵਿਖੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈਕੇ ਸੰਬੋਧਨ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਦਲਿਤ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪੋਸਟ ਮੈਟ੍ਰਿਕ ਸਕੀਮ ਵਿੱਚ ਹੋਏ ਘੁਟਾਲੇ ਲਈ ਕੈਪਟਨ ਸਰਕਾਰ ਨੂੰ ਆੜੇ ਹੱਥੀਂ ਲਿਆ ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋਏ ਪੋਸਟ ਮੈਟ੍ਰਿਕ ਸਕੀਮ ਘੁਟਾਲੇ ਤੋਂ ਬਾਅਦ ਪੰਜਾਬ ਦੇ ਕਰੀਬ ਦੋ ਲੱਖ ਦਲਿਤ ਵਿਦਿਆਰਥੀਆਂ(Dalit students) ਦਾ ਭਵਿੱਖ ਖ਼ਤਰੇ ਵਿੱਚ ਪਿਆ ਹੋਇਆ ਹੈ। ਰਾਘਵ ਚੱਢਾ ਮੁਤਾਬਿਕ ਕੱਲ੍ਹ ਜਦੋਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਸ ਬਾਬਤ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਤਾਂ ਉੱਥੇ ਪੁਲਿਸ ਵੱਲੋਂ ਉਨ੍ਹਾਂ ਤੇ ਲਾਠੀਚਾਰਜ ਕੀਤਾ ਗਿਆ।
ਰਾਘਵ ਚੱਢਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਲੋਕ ਆਪਣੇ ਹੱਕਾਂ ਲਈ ਵਿਰੋਧ ਪ੍ਰਦਰਸ਼ਨ ਤੱਕ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਨੇਤਾਵਾਂ ਵੱਲੋਂ ਹੁਣ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਭੁੱਖ ਹੜਤਾਲ ਕੀਤੀ ਜਾਏਗੀ ਅਤੇ ਇਹ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚ ਦਲਿਤ ਵਿਦਿਆਰਥੀਆਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ।
ਇਹ ਵੀ ਪੜ੍ਹੋ:ਅਗਾਮੀ ਵਿਧਾਨ ਸਭਾ ਚੋਣਾਂ 'ਚ ਵਿਸਾਰੇ ਮੁੱਦੇ ਰਹਿਣਗੇ ਭਾਰੂ