ਜਲੰਧਰ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲਵੀਰ ਸਿੰਘ ਟੌਂਗ ਨੂੰ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਲੰਧਰ 'ਚ ਅੱਜ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਵਿਧਾਇਕ ਟੋਂਗ ਸ਼ਾਹਕੋਟ ਇਲਾਕੇ ਵਿੱਚ ਘੁੰਮ ਰਹੇ ਸਨ।
ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਪੋਲਿੰਗ ਖ਼ਤਮ ਹੋਣ ਤੋਂ 40 ਘੰਟੇ ਪਹਿਲਾਂ ਤੱਕ ਕੋਈ ਵੀ ਬਾਹਰੀ ਵਿਅਕਤੀ ਲੋਕ ਸਭਾ ਹਲਕੇ ਵਿੱਚ ਨਹੀਂ ਘੁੰਮ ਸਕਦਾ। ਇਸ ਦੇ ਬਾਵਜੂਦ ਉਹ ਸ਼ਾਹਕੋਟ ਵਿੱਚ ਘੁੰਮ ਰਿਹਾ ਸੀ। ਜਿਸ ਕਾਰਨ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਨੇ ਉਨ੍ਹਾਂ ਨੂੰ ਘੇਰ ਲਿਆ।
ਲਾਡੀ ਨੇ ਮੌਕੇ ’ਤੇ ਪੁਲਿਸ ਨੂੰ ਬੁਲਾ ਲਈ। ਲਾਡੀ ਨੇ ਇਲਜ਼ਾਮ ਲਾਇਆ ਕਿ ਵਿਧਾਇਕ ਟੋਂਗ ਸਮਰਥਕਾਂ ਨਾਲ ਇੱਥੇ ਆ ਕੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ 'ਆਪ' ਵਿਧਾਇਕ ਦਲਵੀਰ ਸਿੰਘ ਟੌਂਗ ਨੂੰ ਹਿਰਾਸਤ 'ਚ ਲੈ ਲਿਆ। ਜਿਸ ਤੋਂ ਬਾਅਦ ਉਸ ਨੂੰ ਥਾਣੇ ਲਿਜਾਇਆ ਗਿਆ।
ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਇਸ ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਵੀ ਭੇਜੀ ਹੈ। ਜਿਸ ਤੋਂ ਬਾਅਦ 'ਆਪ' ਵਿਧਾਇਕ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਹਾਲਾਂਕਿ ਬਾਅਦ 'ਚ ਪੁਲਿਸ ਨੇ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਸੀ।
- Jalandhar by-election: 'ਆਪ' 'ਤੇ ਲੱਗੇ ਬਾਹਰੀ ਜ਼ਿਲ੍ਹਿਆਂ ਤੋਂ ਵਰਕਰ ਬੁਲਾਉਣ ਦੇ ਇਲਜ਼ਾਮ, ਤਸਵੀਰਾਂ ਵਾਇਰਲ
- Jalandhar By-Poll : ਕਾਂਗਰਸੀ ਵਿਧਾਇਕ ਨੇ 'ਆਪ' ਵਿਧਾਇਕ ਨੂੰ ਘੇਰਿਆ, ਕਿਹਾ- ਸਰਕਾਰ ਤੁਹਾਡੀ, ਪਰ ਇੱਥੇ ਬਦਮਾਸ਼ੀ ਨੀ ਚੱਲਣ ਦਿਆਂਗਾ
- Jalandhar By-Election 2023 Updates: ਜਲੰਧਰ ਲੋਕ ਸਭਾ ਸੀਟ ਲਈ ਜਿਮਨੀ ਚੋਣ ਲਈ ਵੋਟਿੰਗ ਜਾਰੀ, 3 ਵਜੇ ਤੱਕ 40.62 % ਹੋਈ ਵੋਟਿੰਗ
ਪੁਲਿਸ ਕਰ ਰਹੀ ਅਨਾਊਸਮੈਂਟ:ਵਿਧਾਇਕ ਟੋਂਗ ਤੋਂ ਇਲਾਵਾ 'ਆਪ' ਦੇ ਕਈ ਬਾਹਰੀ ਵਰਕਰ ਵੀ ਇੱਥੇ ਬੂਥਾਂ 'ਤੇ ਬੈਠੇ ਪਾਏ ਗਏ ਹਨ। ਇਸ ਸਬੰਧੀ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੁਲਿਸ ਨੇ ਜਲੰਧਰ ਭਰ ਵਿੱਚ ਇਹ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ ਕਿ ਉਹ ਸਾਰੇ ਇਲਾਕਾ ਛੱਡ ਦੇਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਬੂਥ 'ਤੇ ਬੈਠੇ ਬਲਜੀਤ ਚੰਦ ਸ਼ਰਮਾ ਦੀ ਫੋਟੋ ਸਾਂਝੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਲਜੀਤ ਨੂੰ ਆਦਮਪੁਰ ਦੇ ਬੂਥ ਨੰਬਰ 85 'ਤੇ ਪੋਲਿੰਗ ਏਜੰਟ ਬਣਾਇਆ ਗਿਆ ਹੈ, ਜਦਕਿ ਬਲਜੀਤ ਡੇਰਾਬਸੀ ਤੋਂ ਆਮ ਆਦਮੀ ਪਾਰਟੀ ਦਾ ਬਲਾਕ ਪ੍ਰਧਾਨ ਹੈ।