ਪੰਜਾਬ

punjab

ETV Bharat / state

ਨਾਬਾਲਿਗ ਨਾਲ ਜਬਰਜਨਾਹ ਮਾਮਲੇ ’ਚ ਆਪ ਵਿਧਾਇਕ ਦਾ ਪੁਲਿਸ ਖਿਲਾਫ਼ ਵੱਡਾ ਐਕਸ਼ਨ ! - Jalandhar minor rape case

ਜਲੰਧਰ ਦੇ ਕਰਤਾਰਪੁਰ ਇਲਾਕੇ ਵਿੱਚ ਇੱਕ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ( Jalandhar minor rape case) ਸਾਹਮਣੇ ਆਇਆ ਸੀ। ਇਸ ਮਾਮਲੇ ਨੂੰ ਲੈਕੇ ਪਰਿਵਾਰ ਵੱਲੋਂ ਪੁਲਿਸ ਦੀ ਕਾਰਗੁਜਾਰੀ ਉੱਪਰ ਸਵਾਲ ਖੜ੍ਹੇ ਕੀਤੇ ਗਏ ਹਨ। ਇਨਸਾਫ ਨਾ ਮਿਲਣ ਦੇ ਚੱਲਦੇ ਹਲਕੇ ਤੋਂ ਆਪ ਵਿਧਾਇਕ ਵੱਲੋਂ ਇਹ ਮਾਮਲਾ ਉੱਚ ਅਫਸਰਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਜਲੰਧਰ ਚ ਨਾਬਾਲਿਗ ਨਾਲ ਜਬਰਜਨਾਹ ਮਾਮਲੇ ਵਿੱਚ ਆਪ ਵਿਧਾਇਕ ਨੇ ਪੁਲਿਸ ਦੀ ਕਾਰਗੁਜਾਰੀ ਤੇ ਚੁੱਕੇ ਸਵਾਲ
ਜਲੰਧਰ ਚ ਨਾਬਾਲਿਗ ਨਾਲ ਜਬਰਜਨਾਹ ਮਾਮਲੇ ਵਿੱਚ ਆਪ ਵਿਧਾਇਕ ਨੇ ਪੁਲਿਸ ਦੀ ਕਾਰਗੁਜਾਰੀ ਤੇ ਚੁੱਕੇ ਸਵਾਲ

By

Published : Apr 2, 2022, 10:53 PM IST

ਜਲੰਧਰ: ਜ਼ਿਲ੍ਹੇ ਦੇ ਕਰਤਾਰਪੁਰ ਇਲਾਕੇ ਦੇ ਇੱਕ ਪਿੰਡ ਵਿੱਚ ਪੰਦਰਾਂ ਸਾਲਾਂ ਦੀ ਨਾਬਾਲਗ ਬੱਚੀ ਨਾਲ ਕੁਝ ਦਿਨ ਪਹਿਲਾਂ ਇੱਕ ਜਬਰ ਜਨਾਹ ਦੀ ਘਟਨਾ ਸਾਹਮਣੇ ਆਈ ( Jalandhar minor rape case) ਸੀ। ਇਸ ਮਾਮਲੇ ਨੂੰ ਲੈਕੇ ਪੁਲਿਸ ਦੀ ਕਾਰਗੁਜ਼ਾਰੀ ਉੱਪਰ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਇਸਦੇ ਚੱਲਦੇ ਹੀ ਹਲਕੇ ਕਰਤਾਰਪੁਰ ਤੋਂ ਆਪ ਵਿਧਾਇਕ ਬਲਕਾਰ ਸਿੰਘ ਵੱਲੋਂ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਜਿਸ ਤੋਂ ਬਾਅਦ ਪੁਲਿਸ ਕਾਰਵਾਈ ਕਰਦੀ ਵਿਖਾਈ ਦੇ ਰਹੀ ਹੈ।

ਜਲੰਧਰ ਚ ਨਾਬਾਲਿਗ ਨਾਲ ਜਬਰਜਨਾਹ ਮਾਮਲੇ ਵਿੱਚ ਆਪ ਵਿਧਾਇਕ ਨੇ ਪੁਲਿਸ ਦੀ ਕਾਰਗੁਜਾਰੀ ਤੇ ਚੁੱਕੇ ਸਵਾਲ

ਵਿਧਾਇਕ ਤੇ ਪਰਿਵਾਰ ਦਾ ਕਹਿਣੈ ਕਿ ਇਸ ਘਟਨਾ ਦੀ ਸ਼ਿਕਾਇਤ ਪੁਲਿਸ ਨੂੰ ਪਹਿਲਾਂ ਹੀ ਦੇ ਦਿੱਤੀ ਗਈ ਸੀ ਪਰ ਪੁਲਿਸ ਵੱਲੋਂ ਨਾਂ ’ਤੇ ਇਸ ਮਾਮਲੇ ਵਿੱਚ ਕੋਈ ਪਰਚਾ ਦਰਜ ਕੀਤਾ ਗਿਆ ਅਤੇ ਨਾ ਹੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ। ਜਲੰਧਰ ਦੇ ਕਰਤਾਰਪੁਰ ਇਲਾਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਕੁਝ ਦਿਨ ਪਹਿਲਾਂ ਆਇਆ ਸੀ ਪਰ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ ਸਿਰਫ਼ ਖਾਨਾਪੂਰਤੀ ਕਰਦੀ ਹੋਈ ਨਜ਼ਰ ਆਈ।

ਉਨ੍ਹਾਂ ਕਿਹਾ ਕਿ ਕਾਰਵਾਈ ਨਾ ਹੋਣ ਦੇ ਚੱਲਦੇ ਉਨ੍ਹਾਂ ਨੇ ਖੁਦ ਆਈ ਜੀ ਨੂੰ ਕਹਿ ਕੇ ਪੁਲਿਸ ’ਤੇ ਪ੍ਰੈਸ਼ਰ ਬਣਾਇਆ ਅਤੇ ਇਸ ਮਾਮਲੇ ਵਿਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ।ਬਲਕਾਰ ਸਿੰਘ ਮੁਤਾਬਕ ਪੰਜਾਬ ਵਿੱਚ ਸਰਕਾਰ ਤਾਂ ਨਵੀਂ ਆ ਗਈ ਹੈ ਪਰ ਪੁਲਿਸ ਅਜੇ ਵੀ ਪੁਰਾਣੇ ਢੰਗ ਨਾਲ ਹੀ ਕੰਮ ਕਰਦੀ ਹੋਈ ਨਜ਼ਰ ਆ ਰਹੀ ਹੈ। ਇਹੀ ਕਾਰਨ ਹੈ ਕਿ ਜਬਰ ਜਨਾਹ ਵਰਗੇ ਮਾਮਲੇ ਵਿੱਚ ਵੀ ਪੁਲਿਸ ਵੱਲੋਂ ਢਿੱਲ ਵਰਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਖੁਦ ਅੱਗੇ ਆ ਕੇ ਇਹ ਮਾਮਲਾ ਆਈ ਜੀ ਦੇ ਧਿਆਨ ਵਿੱਚ ਲਿਆਉਣਾ ਪਿਆ।

ਇਹ ਵੀ ਪੜ੍ਹੋ:ਬਰਨਾਲਾ 'ਚ ਨਵੇਂ ਡੀਸੀ ਹਰੀਸ਼ ਨਾਇਰ ਅਤੇ SSP ਸੰਦੀਪ ਕੁਮਾਰ ਮਲਿਕ ਨੇ ਸੰਭਾਲਿਆ ਅਹੁਦਾ

ABOUT THE AUTHOR

...view details