ਪੰਜਾਬ

punjab

ETV Bharat / state

ਜਲੰਧਰ ਦੇ ਪਠਾਨਕੋਟ ਚੌਂਕ ਕੋਲ ਦਰਦਨਾਕ ਸੜਕ ਹਾਦਸਾ, ਬੱਚੀ ਦੀ ਮੌਤ - ਕਾਰ ਮੋਟਰਸਾਈਕਲ

ਜਲੰਧਰ ਦੇ ਪਠਾਨਕੋਟ ਚੌਂਕ ਕੋਲ ਦਰਦਨਾਕ ਸੜਕ ਹਾਦਸਾ ਵਾਪਰਿਆ ਜਿੱਥੇ ਇੱਕ ਤੇਜ਼ ਰਫਤਾਰ ਆਲਟੋ ਗੱਡੀ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਇੱਕ ਸਾਲਾ ਬੱਚੀ ਦੀ ਮੌਤ ਹੋ ਗਈ।

ਜਲੰਧਰ ਦੇ ਪਠਾਨਕੋਟ ਚੌਂਕ ਕੋਲ ਦਰਦਨਾਕ ਸੜਕ ਹਾਦਸਾ, ਬੱਚੀ ਦੀ ਮੌਤ
ਜਲੰਧਰ ਦੇ ਪਠਾਨਕੋਟ ਚੌਂਕ ਕੋਲ ਦਰਦਨਾਕ ਸੜਕ ਹਾਦਸਾ, ਬੱਚੀ ਦੀ ਮੌਤ

By

Published : Sep 9, 2020, 4:57 PM IST

ਜਲੰਧਰ: ਪਠਾਨਕੋਟ ਚੌਂਕ ਕੋਲ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਇੱਕ ਤੇਜ਼ ਰਫਤਾਰ ਆਲਟੋ ਗੱਡੀ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਬੱਚੀ ਦੀ ਮੌਤ ਹੋ ਗਈ ਜਦਕਿ ਉਸ ਦੇ ਮਾਂ-ਬਾਪ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਅਲੱਗ-ਅਲੱਗ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਲੰਧਰ ਦੇ ਪਠਾਨਕੋਟ ਚੌਂਕ ਕੋਲ ਦਰਦਨਾਕ ਸੜਕ ਹਾਦਸਾ, ਬੱਚੀ ਦੀ ਮੌਤ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਠਾਨਕੋਟ ਚੌਂਕ ਕੋਲ ਇੱਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਹੈ। ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੂੰ ਨਿਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿਥੇ ਇੱਕ ਸਾਲ ਦੀ ਬੱਚੀ ਦੀ ਮੌਤ ਹੋ ਗਈ ਅਤੇ ਉਸ ਦੇ ਮਾਤਾ ਪਿਤਾ ਨੂੰ ਗੰਭੀਰ ਸੱਟਾਂ ਆਈਆਂ ਹਨ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਨੂੰ ਕਾਰ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਿਆਨਾਂ ਦੇ ਆਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details