ਜਲੰਧਰ: ਥਾਣਾ ਬਸਤੀ ਬਾਵਾ ਖੇਲ ਦੇ ਇਲਾਕੇ ਵਿਚ ਵਪਾਰੀ ਤੋਂ ਲੁੱਟ ਖੋਹ ਦਾ ਮਾਮਲਾ ਸਾਹਮਣੇ ਆਇਆ ਸੀ ਇਸ ਮਾਮਲੇ ’ਤੇ ਸੀਆਈਏ ਸਟਾਫ ਦੀ ਟੀਮ ਨੇ ਰਾਜਨਗਰ ਵਿਚ ਦੋ ਲੁਟੇਰਿਆਂ ਨੂੰ ਦੋ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ। ਦੱਸ ਦਈਏ ਕਿ ਇਨ੍ਹਾਂ ਲੁਟੇਰਿਆ ਦਾ ਤੀਜਾ ਸਾਥੀ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ।
ਲੱਖਾਂ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਚੜ੍ਹੇ ਪੁਲਿਸ ਅੜਿੱਕੇ
ਦੱਸ ਦਈਏ ਕਿ ਇਨ੍ਹਾਂ ਲੁਟੇਰਿਆ ਦਾ ਤੀਜਾ ਸਾਥੀ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 1 ਫਰਵਰੀ ਨੂੰ ਗਗਨ ਅਰੋੜਾ ਨਾਂ ਦੇ ਇਕ ਵਪਾਰੀ ਆਪਣੇ ਘਰ ਨੂੰ ਜਾ ਰਿਹਾ ਸੀ, ਜਿਵੇਂ ਹੀ ਵਪਾਰੀ ਆਪਣੇ ਘਰ ਕੋਲ ਪਹੁੰਚਿਆ ਤਾਂ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆ ਨੇ ਵਪਾਰੀ ਕੋਲੋਂ ਪੰਜ ਲੱਖ ਦੇ ਕਰੀਬ ਦੀ ਨਕਦੀ ਨੂੰ ਲੁੱਟ ਕੇ ਫਰਾਰ ਹੋ ਗਏ। ਇਸ ਮਾਮਲੇ ਤੇ ਸੀਆਈਏ ਸਟਾਫ ਵੱਲੋਂ ਆਪਣੀਆਂ ਵੱਖ ਵੱਖ ਤਰੀਕੇ ਦੇ ਨਾਲ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 1 ਫਰਵਰੀ ਨੂੰ ਗਗਨ ਅਰੋੜਾ ਨਾਂ ਦੇ ਇਕ ਵਪਾਰੀ ਆਪਣੇ ਘਰ ਨੂੰ ਜਾ ਰਿਹਾ ਸੀ, ਜਿਵੇਂ ਹੀ ਵਪਾਰੀ ਆਪਣੇ ਘਰ ਕੋਲ ਪਹੁੰਚਿਆ ਤਾਂ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆ ਨੇ ਵਪਾਰੀ ਕੋਲੋਂ ਪੰਜ ਲੱਖ ਦੇ ਕਰੀਬ ਦੀ ਨਕਦੀ ਨੂੰ ਲੁੱਟ ਕੇ ਫਰਾਰ ਹੋ ਗਏ। ਇਸ ਮਾਮਲੇ ਤੇ ਸੀਆਈਏ ਸਟਾਫ ਵੱਲੋਂ ਆਪਣੀਆਂ ਵੱਖ ਵੱਖ ਤਰੀਕੇ ਦੇ ਨਾਲ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਜਿਨ੍ਹਾਂ ਕੋਲੋਂ ਪੁਲਿਸ ਨੂੰ ਦੋ ਪਿਸਤੌਲ, ਸੱਤ ਜਿੰਦਾ ਕਾਰਤੂਸ ਇਸਦੇ ਨਾਲ ਹੀ ਕਾਰਤੂਸਾਂ ਦੇ ਖੋਲ ਬਰਾਮਦ ਕੀਤੇ ਗਏ ਹਨ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।