ਜਲੰਧਰ :ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਦੇ ਸਲਾਹਕਾਰ ਮਲਵਿੰਦਰ ਸਿੰਘ ਮਾਲੀ ਵੱਲੋਂ ਪੂਰਵ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਪੋਸਟ ਪਾਉਣ 'ਤੇ ਰਾਜਨੀਤੀ ਵਿੱਚ ਘਮਸਾਨ ਛਿੜ ਗਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨੀਂ ਨਵਜੋਤ ਸਿੱਧੂ ਦੇ ਦੋ ਸਲਾਹਕਾਰਾਂ ਮਾਲੀ ਤੇ ਗਰਗ ਵੱਲੋਂ ਪਾਕਿਸਤਾਨ ਤੇ ਕਸ਼ਮੀਰ ਸੰਬੰਧੀ ਵਿਵਾਦਤ ਬਿਆਨ ਦਿੱਤੇ ਗਏ ਸਨ।
ਇਨ੍ਹਾਂ ਬਿਆਨਾਂ ਨੂੰ ਲੈ ਕੇ ਸਿੱਧੂ ਤੇ ਉਸਦੇ ਦੋ ਸਲਾਹਕਾਰ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਕੈਪਟਨ ਅਮਰਿੰਦਰ ਦੇ ਧੜੇ ਨੇ ਵੀ ਨਿਸ਼ਾਨੇ ‘ਤੇ ਲਏ ਹੋਏ ਹਨ। ਓਧਰ ਇਸ ਮੁੱਦੇ 'ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਨੇ ਕਿਹਾ ਕਿ ਸਲਾਹਕਾਰ ਨਵਜੋਤ ਸਿੰਘ ਸਿੱਧੂ ਦੇ ਨਿੱਜੀ ਸਲਾਹਕਾਰ ਹਨ ਅਤੇ ਉਹ ਕਿਸੇ ਬਾਰੇ ਵੀ ਕੋਈ ਟਿੱਪਣੀ ਕਰਨਾ ਚਾਹੁੰਦੇ, ਉਹ ਉਨ੍ਹਾਂ ਦੀ ਆਪਣੀ ਨਿਜੀ ਰਾਏ ਹੈ।