ਪੰਜਾਬ

punjab

ETV Bharat / state

ਲੇਬਰ ਤੋਂ ਬਾਅਦ ਹੁਣ ਡੀਜ਼ਲ ਦੀਆਂ ਕੀਮਤਾਂ ਤੋਂ ਪਰੇਸ਼ਾਨ ਕਿਸਾਨ

ਪੰਜਾਬ ਵਿੱਚ ਕਿਸਾਨਾਂ ਨੂੰ ਜਿੱਥੇ ਝੋਨਾ ਲਗਾਉਣ ਲਈ ਲੇਬਰ ਦੀ ਸਮੱਸਿਆ ਆ ਰਹੀ ਹੈ, ਉੱਥੇ ਹੀ ਹੁਣ ਮਹਿੰਗਾ ਡੀਜ਼ਲ ਮਿਲਣ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਫ਼ੋਟੋ।
ਫ਼ੋਟੋ।

By

Published : Jun 16, 2020, 12:34 PM IST

ਜਲੰਧਰ: ਪੰਜਾਬ ਵਿੱਚ ਝੋਨੇ ਦੀ ਲਵਾਈ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਦੋਹਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਤਾਂ ਕਿਸਾਨ ਪਹਿਲਾਂ ਹੀ ਲੇਬਰ ਦੀ ਘਾਟ ਹੋਣ ਕਾਰਨ ਪੇਸ਼ਾਨ ਹਨ ਤੇ ਦੂਜਾ ਹੁਣ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਦਰਅਸਲ ਕੋਰੋਨਾ ਵਾਇਰਸ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਪਰਵਾਸੀ ਮਜ਼ਦੂਰ ਆਪਣੇ ਜੱਦੀ ਪਿੰਡਾਂ ਨੂੰ ਚਲੇ ਗਏ ਹਨ ਜਿਸ ਕਾਰਨ ਕਿਸਾਨਾਂ ਨੂੰ ਲੇਬਰ ਦੀ ਸਮੱਸਿਆ ਆ ਰਹੀ ਹੈ। ਦੂਜੇ ਪਾਸੇ ਲਗਾਤਾਰ 10 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ ਜਿਸ ਕਾਰਨ ਕਿਸਾਨ ਪਰੇਸ਼ਾਨ ਹਨ।

ਵੇਖੋ ਵੀਡੀਓ

ਕਿਸਾਨਾਂ ਨੂੰ ਝੋਨਾ ਲਗਾਉਣ ਲਈ ਪੰਜ ਤੋਂ ਛੇ ਹਜ਼ਾਰ ਰੁਪਏ ਪ੍ਰਤੀ ਖੇਤ ਲੇਬਰ ਦੇਣੀ ਪੈ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਬਹੁਤ ਸਾਰੇ ਕੰਮ ਅਜਿਹੇ ਹਨ ਜਿਨ੍ਹਾਂ ਲਈ ਉਨ੍ਹਾਂ ਨੂੰ ਕਾਫ਼ੀ ਮਾਤਰਾ ਵਿੱਚ ਡੀਜ਼ਲ ਦੀ ਲੋੜ ਪੈਂਦੀ ਹੈ।

ਇਸ ਬਾਰੇ ਕਿਸਾਨ ਮੁਕੇਸ਼ ਚੰਦਰ ਦਾ ਕਹਿਣਾ ਹੈ ਕਿ ਡੀਜ਼ਲ ਮਹਿੰਗਾ ਹੋਣ ਕਰਕੇ ਫਸਲ ਦੀ ਲਾਗਤ ਵੱਧ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਬਾਰੇ ਧਿਆਨ ਦੇਣਾ ਚਾਹੀਦਾ ਹੈ।

ABOUT THE AUTHOR

...view details