ਜਲੰਧਰ:ਲੁਧਿਆਣਾ ਦੀ ਕਚਹਿਰੀ ‘ਚ ਹੋਏ ਬੰਬ ਬਲਾਸਟ (Bomb blast in Ludhiana court) ਕਰਕੇ ਪੂਰੇ ਪੰਜਾਬ ਵਿੱਚ ਦਹਿਸ਼ਤ ਦਾ ਬਣ ਗਿਆ ਹੈ। ਜਿਸ ਨੂੰ ਲੈਕੇ ਲੋਕਾਂ ਵਿੱਚ ਕਾਫ਼ੀ ਡਰ ਦੇਖਿਆ ਜਾ ਰਿਹਾ ਹੈ। ਇਸ ਬੰਬ ਬਲਾਸਟ (Bomb blast) ਵਿੱਚ ਕਈ ਲੋਕਾਂ ਦੀ ਮੌਤ (Death) ਹੋਈ ਹੈ ਅਤੇ ਕਈ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਬੰਬ ਧਮਾਕੇ (Bomb blast) ਤੋਂ ਬਾਅਦ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਦੇ ਬਿਆਨ ਵੀ ਆਉਣੇ ਸ਼ੁਰੂ ਹੋ ਗਏ ਹਨ। ਇਸ ਮੌਕੇ ਜਲੰਧਰ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਪ੍ਰਧਾਨ ਡਾ. ਸੰਜੀਵ ਸ਼ਰਮਾ ਨੇ ਕਿਹਾ ਹੈ ਕਿ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਸੂਬੇ ਅੰਦਰ ਅਪਰਾਧਿਕ ਘਟਨਾਵਾਂ ਵੱਧ ਦੀਆਂ ਜਾ ਰਹੀਆ ਹਨ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਪਹਿਲਾਂ ਹੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਸੀ ਲੈ ਰਹੀਆ ਅਤੇ ਹੁਣ ਇਸ ਬੰਬ ਧਮਾਕੇ ਨਾਲ ਸੂਬੇ ਦਾ ਮਾਹੌਲ ਹੀ ਬਦਲ ਗਿਆ। ਉਨ੍ਹਾਂ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਅਤੇ ਘਟਨਾ ਦਾ ਪੀੜਤ ਲੋਕਾਂ ਨਾਲ ਆਪਣੀ ਹਮਦਰਦੀ ਜਤਾਈ।
ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਚੋਣਾਂ ਨੇੜੇ ਆਉਦੀਆਂ ਹਨ ਉਵੇਂ-ਉਵੇਂ ਇਸ ਤਰ੍ਹਾਂ ਦੀਆਂ ਘਟਨਾਵਾਂ ਵੀ ਸਾਹਮਣੇ ਆਉਣ ਲੱਗ ਪੈਂਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਪਿੱਛੇ ਸਿਆਸਤ ਹੁੰਦੀ ਹੈ ਅਤੇ ਕੁਝ ਸਿਆਸੀ ਪਾਰਟੀਆ ਆਪਣੇ ਨਿੱਜੀ ਲਾਭ ਲਈ ਅਜਿਹੀ ਘਟਨਾਵਾਂ ਨੂੰ ਕਰਵਾਉਦੀਆਂ ਹਨ। ਇਸ ਮੌਕੇ ਉਨ੍ਹਾਂ ਨੇ ਸੂਬੇ ਦੀ ਰੂਲਿੰਗ ਪਾਰਟੀ ‘ਤੇ ਇਲਜ਼ਾਮ ਲਗਾਉਦੇ ਉਨ੍ਹਾਂ ਕਿਹਾ ਕਿ ਉਹ ਕਦੇ ਵੀ ਘਟਨਾ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਨਹੀਂ ਕਰਦੀ।