ਜਲੰਧਰ: ਅੱਜ ਜਲੰਧਰ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਪ੍ਰੈਸ ਨਾਲ ਗੱਲਬਾਤ ਕਰਨ ਲਈ ਡੀਸੀ ਕੰਪਲੈਕਸ ਪਹੁੰਚੇ। ਜਿਥੇ ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਸ਼ਹਿਰਾਂ ਦੇ ਵਿਕਾਸ ਦਾ ਅੱਜ ਉਦਘਾਟਨ ਕੀਤਾ ਹੈ ਤੇ ਪੰਜਾਬ ਦੇ ਸ਼ਹਿਰ ਵਿਕਾਸ ਲਈ ਰਾਸ਼ੀ ਵੀ ਜਾਰੀ ਕੀਤੀ ਹੈ।
ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਸ਼ਹਿਰਾਂ ਦੇ ਵਿਕਾਸ ਦਾ ਉਦਘਾਟਨ ਕਰਨ ਉਪਰੰਤ ਉਨ੍ਹਾਂ ਨੇ ਪੰਜਾਬ ਦੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ 11 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ ਹਨ।
ਉਨ੍ਹਾਂ ਨੇ ਕਿਹਾ ਕਿ ਜਲੰਧਰ ਸ਼ਹਿਰ ਨੂੰ ਸਮਾਟ ਸਿਟੀ ਬਣਾਉਣ ਲਈ ਅੱਜ ਜਲੰਧਰ ਵਿੱਚ 3 ਬਹੁਤ ਹੀ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਹੋਇਆ ਹੈ ਜਿਸ ਵਿੱਚ ਪਹਿਲਾਂ ਪ੍ਰੋਜੈਕਟ ਹੈ ਸਾਫ਼ ਪਾਣੀ ਦੀ ਸਪਲਾਈ ਦਾ। ਸਾਫ਼ ਪਾਣੀ ਦੀ ਸਪਲਾਈ ਲਈ 525 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਨਾਲ ਲੋਕਾਂ ਨੂੰ 24 ਘੰਟੇ ਪਾਣੀ ਸਪਲਾਈ ਹੋਵੇਗੀ। ਇਸ ਦੇ ਨਾਲ ਹੀ ਜਲੰਧਰ ਸ਼ਹਿਰ ਵਿੱਚ 65 ਹਜ਼ਾਰ ਐਲਈਡੀ ਲਾਈਟਾਂ ਲਗਾਈਆਂ ਜਾਣਗੀਆ ਜਿਸ ਉੱਤੇ 44 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਜਿਹੜਾ ਤੀਜਾ ਪ੍ਰੋਜੈਕਟ ਹੈ ਉਹ ਫੁੱਲਾਰੀਵਾਲ ਵਾਟਰ ਟ੍ਰੀਟਮੈਂਟ ਪਲਾਂਟ ਦਾ ਹੈ ਜਿਸ ਉੱਤੇ 69 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।