ਚੰਡੀਗੜ੍ਹ:ਖਾਲਿਸਤਾਨ ਪੱਖੀ ਕੱਟੜ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਜਲੰਧਰ ਵਿੱਚ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ, ਜਦਕਿ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਜਲੰਧਰ ਦੇ ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਸਵਰਨਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਦੇਰ ਰਾਤ ਜਲੰਧਰ ਦੇ ਮਹਿਤਪੁਰ ਇਲਾਕੇ ਦੇ ਇੱਕ ਗੁਰਦੁਆਰੇ ਨੇੜੇ ਆਤਮ ਸਮਰਪਣ ਕਰ ਦਿੱਤਾ।
ਅੰਮ੍ਰਿਤਪਾਲ ਦੇ ਹੁਣ ਤਕ 112 ਸਮਰਥਕ ਗ੍ਰਿਫਤਾਰ :ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਨੇ ਦੱਸਿਆ ਕਿ ਸਿੰਘ ਦੀ ਭਾਲ ਅਜੇ ਜਾਰੀ ਹੈ। ਸੂਬਾ ਪੁਲਿਸ ਹੁਣ ਤੱਕ ਅੰਮ੍ਰਿਤਪਾਲ ਦੇ 112 ਸਮਰਥਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਅੰਮ੍ਰਿਤਪਾਲ ਦੀ ਭਾਲ 'ਚ ਪੁਲਸ ਨੇ ਐਤਵਾਰ ਨੂੰ 'ਫਲੈਗ ਮਾਰਚ' ਕੱਢਿਆ ਸੀ ਅਤੇ ਸੂਬੇ ਭਰ 'ਚ ਤਲਾਸ਼ੀ ਮੁਹਿੰਮ ਚਲਾਈ ਸੀ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਅਤੇ ਉਸ ਦੀ ਸੰਸਥਾ 'ਵਾਰਿਸ ਪੰਜਾਬ ਦੇ' ਖਿਲਾਫ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਜਥੇਬੰਦੀ ਦੇ 78 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ :Simranjit Singh Maan Twitter Ban: ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਉਂਟ ਬੰਦ