ਜਲੰਧਰ: ਫਿਲੌਰ ਦੇ ਨੇੜਲੇ ਪਿੰਡ ਬੜਾ ਪਿੰਡ ’ਚ ਗੁਰਦੁਆਰਾ ਬਾਬਾ ਸਿਧਾਣਾ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਨੂੰ ਲੈ ਕੇ ਸਮਾਜ ਦੇ ਸਮੂਹ ਤਿੰਨਾਂ ਵਰਗਾਂ ਵੱਲੋਂ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਿਸਾਨੀ ਸੰਘਰਸ਼ ਨੂੰ ਲੈ ਕੇ ਕਈ ਰਣਨੀਤੀਆਂ ਤਿਆਰ ਕੀਤੀਆਂ ਗਈਆ। ਸਮੂਹ ਆਗੂਆਂ ਵੱਲੋਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਕਿਸ ਦਿਸ਼ਾ ’ਚ ਲੈ ਕੇ ਜਾਣਾ ਹੈ ਇਸ ਬਾਰੇ ਵੀ ਵਿਚਾਰ ਕੀਤੇ ਗਏ।
ਖੇਤੀਬਾੜੀ ਕਾਲੇ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਨੂੰ ਤਿੰਨ ਮਹੀਨੇ ਤੋਂ ਉੱਪਰ ਦਾ ਸਮਾਂ ਹੋ ਚੱਲਿਆ ਹੈ ਦਿੱਲੀ ਦੇ ਬਾਰਡਰਾਂ ’ਤੇ ਬੈਠ ਕੇ ਆਪਣਾ ਸੰਘਰਸ਼ ਕਰ ਰਹੇ ਲੇਕਿਨ ਹਾਲੇ ਤੱਕ ਖੇਤੀ ਕਾਨੂੰਨ ਬਿੱਲਾਂ ਉੱਤੇ ਕੋਈ ਵੀ ਸਹੀ ਢੰਗ ਨਾਲ ਵਾਰਤਾਲਾਪ ਨਹੀਂ ਹੋ ਪਾ ਰਹੀ ਤੇ ਕਿਸਾਨ ਹਾਲੇ ਵੀ ਦਿੱਲੀ ਦੀਆਂ ਸੜਕਾਂ ’ਤੇ ਬੈਠ ਕੇ ਆਪਣਾ ਸੰਘਰਸ਼ ਕਰ ਰਹੇ ਹਨ।
ਇਸ ਮੁੱਦੇ ਨੂੰ ਲੈ ਕੇ ਪਿੰਡ ਬੜਾ ’ਚ ਗੁਰਦੁਆਰਾ ਬਾਬਾ ਸਿਧਾਣਾ ਵਿਖੇ ਸਮੂਹ ਤਿੰਨਾਂ ਵਰਗਾਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਇਹ ਫ਼ੈਸਲਾ ਲਿਆ ਗਿਆ ਕਿ 12 ਮਾਰਚ ਨੂੰ ਮਜ਼ਦੂਰ ਏਕਤਾ ਮਹਾਂਰੈਲੀ ਕੱਢੀ ਜਾਵੇਗੀ।