ਜਲੰਧਰ: ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਮਾਣ ਭੱਤੇ ਦੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਨੂੰ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ।
ਆਂਗਨਵਾੜੀ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - punjab news
ਆਂਗਨਵਾੜੀ ਮੁਲਾਜ਼ਮਾ ਨੇ ਜਲੰਧਰ ਵਿੱਖੇ ਮਾਣ ਭੱਤੇ ਦੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਨੂੰ ਸਾੜ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀ ਆਂਗਨਵਾੜੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਭੜਾਸ ਕੱਢੀ।
ਪ੍ਰਦਰਸ਼ਨਕਾਰੀ ਆਂਗਨਵਾੜੀ ਮੁਲਾਜ਼ਮ
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਹਰਜੀਤ ਕੌਰ ਨੇ ਕਿਹਾ ਕਿ ਉਹ ਪਿਛਲੇ ਕਈ ਵਰ੍ਹਿਆਂ ਤੋਂ ਬਹੁਤ ਹੀ ਘੱਟ ਤਨਖ਼ਾਹ 'ਤੇ ਕੰਮ ਕਰ ਰਹੇ ਹਨ ਅਤੇ ਜਦੋਂ ਕੇਂਦਰ ਸਰਕਾਰ ਵੱਲੋਂ ਤਨਖ਼ਾਹ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਪੰਜਾਬ ਸਰਕਾਰ ਇਸ ਨੂੰ ਅਣਗੌਲਿਆਂ ਕਰਦੀ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਜਾ ਵਾਅਦਾ ਕੀਤਾ ਸੀ ਪਰ ਅੱਜ ਤੱਕ ਉਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਿਹਾ ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਮਜਬੂਰਨ ਇਹ ਕਦਮ ਚੁੱਕਨਾ ਪਿਆ ਹੈ।