ਪੰਜਾਬ

punjab

ETV Bharat / state

ਨਵਾਂਸ਼ਹਿਰ ਵਿੱਚ ਕੋਰੋਨਾ ਵਾਇਰਸ ਦਾ ਇੱਕ ਹੋਰ ਮਰੀਜ਼ ਪਾਜ਼ੀਟਿਵ - ਕੋਰੋਨਾ ਵਾਇਰਸ

ਪੰਜਾਬ ਦੇ ਨਵਾਂਸ਼ਹਿਰ ਵਿੱਚ ਪਿੰਡ ਪਠਲਾਵਾ 'ਚ ਕੋਰੋਨਾ ਵਾਇਰਸ ਨਾਲ ਪੀੜਤ ਇੱਕ ਔਰਤ ਪਾਜ਼ੀਟਿਵ ਪਾਈ ਗਈ ਹੈ।

ਪੰਜਾਬ ਦੇ ਨਵਾਂਸ਼ਹਿਰ ਵਿੱਚ ਕੋਰੋਨਾ ਵਾਇਰਸ ਦਾ ਇੱਕ ਹੋਰ ਮਰੀਜ਼ ਪਾਜ਼ੀਟਿਵ
ਫ਼ੋਟੋ

By

Published : Mar 26, 2020, 5:10 PM IST

Updated : Mar 26, 2020, 5:30 PM IST

ਨਵਾਂਸ਼ਹਿਰ: ਪੰਜਾਬ ਦੇ ਨਵਾਂਸ਼ਹਿਰ ਵਿੱਚ ਪਿੰਡ ਪਠਲਾਵਾ 'ਚ ਕੋਰੋਨਾ ਵਾਇਰਸ ਨਾਲ ਪੀੜਤ ਇੱਕ ਔਰਤ ਪਾਜ਼ੀਟਿਵ ਪਾਈ ਗਈ ਹੈ। ਜਿਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਮਰੀਜ਼ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਮਰੀਜ਼ ਦੀ ਪਛਾਣ ਪ੍ਰੀਤਮ ਕੌਰ ਵਾਸੀ ਪਠਲਾਵਾ ਵਜੋਂ ਹੋਈ ਹੈ। ਉਕਤ ਔਰਤ ਸਰਪੰਚ ਹਰਪਾਲ ਸਿੰਘ ਦੀ ਮਾਤਾ ਹੈ।

ਦੱਸਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿੱਚ ਇਸ ਵਾਇਰਸ ਨਾਲ ਪੀੜਤ ਕਰੀਬ 33 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਚੁੱਕੀ ਹੈ।

Last Updated : Mar 26, 2020, 5:30 PM IST

ABOUT THE AUTHOR

...view details