ਜਲੰਧਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੂਰੀ ਦੁਨੀਆਂ ਵਿੱਚ ਜਿੱਥੇ ਇੱਕ ਪਾਸੇ ਸਿੱਖ ਭਾਈਚਾਰੇ ਦੇ ਲੋਕ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਪੈਂਦੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਉੱਥੇ ਹੀ ਦੂਜੇ ਪਾਸੇ ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੀ ਇਸ ਦਿਨ ਨੂੰ ਮਨਾਉਣ ਲਈ ਤਿਆਰੀਆਂ ਜ਼ੋਰਾਂ ਉੱਤੇ ਹਨ।
ਪੰਜਾਬ ਵਿੱਚ 1 ਤੋਂ 12 ਨਵੰਬਰ ਤੱਕ ਸਾਰੇ ਟੋਲ ਪਲਾਜ਼ਾ ਮੁਫ਼ਤ ਖੋਲ੍ਹਣ ਤੇ ਸ਼ਰਾਬ ਦੇ ਠੇਕੇ ਬੰਦ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜਲੰਧਰ ਵਿਖੇ ਪੰਜਾਬ ਪ੍ਰੈੱਸ ਕਲੱਬ ਵਿੱਚ ਅਕਾਲੀ ਦਲ ਦੇ ਯੂਥ ਵਿੰਗ ਨੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਅਪੀਲ ਕੀਤੀ ਗਈ ਹੈ ਕਿ 1 ਨਵੰਬਰ ਤੋਂ ਲੈ ਕੇ 12 ਨਵੰਬਰ ਤੱਕ ਸਾਰੇ ਟੋਲ ਪਲਾਜ਼ਾ ਮੁਫ਼ਤ ਖੋਲ੍ਹੇ ਜਾਣੇ ਚਾਹੀਦੇ ਹਨ। ਇਸ ਦੇ ਨਾਲ ਸਾਰੇ ਠੇਕੇ ਵੀ ਬੰਦ ਕੀਤੇ ਜਾਣੇ ਚਾਹੀਦੇ ਹਨ।
ਇਸੇ ਨੂੰ ਵੇਖਦਿਆਂ ਜਲੰਧਰ ਵਿਖੇ ਪੰਜਾਬ ਪ੍ਰੈੱਸ ਕਲੱਬ ਵਿੱਚ ਅਕਾਲੀ ਦਲ ਦੇ ਯੂਥ ਵਿੰਗ ਨੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਮਨਾਉਣ ਲਈ ਪੂਰੀ ਦੁਨੀਆਂ ਤੋਂ ਸੰਗਤਾਂ ਪੰਜਾਬ ਆ ਰਹੀਆਂ ਹਨ। ਇਸ ਲਈ ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਮੁਫ਼ਤ ਖੋਲ੍ਹ ਦਿੱਤੇ ਜਾਣ ਤਾਂ ਕਿ ਸੰਗਤ ਨੂੰ ਆਉਣ ਜਾਣ ਵਿੱਚ ਕੋਈ ਪ੍ਰੇਸ਼ਾਨੀ ਨਾ ਹੋਵੇ।
ਯੂਥ ਅਕਾਲੀ ਦਲ ਦੇ ਬੁਲਾਰੇ ਡਾ. ਅਮਰਜੀਤ ਸਿੰਘ ਥਿੰਦ ਨੇ ਕਿਹਾ ਕਿ ਪੂਰੀ ਦੁਨੀਆਂ ਵਿੱਚੋਂ ਪੰਜਾਬ ਆ ਰਹੇ ਸਿੱਖਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ 1 ਨਵੰਬਰ ਤੋਂ ਲੈ ਕੇ 12 ਨਵੰਬਰ ਤੱਕ ਸਾਰੇ ਟੋਲ ਪਲਾਜ਼ਾ ਮੁਫ਼ਤ ਖੋਲ੍ਹੇ ਜਾਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੂਰੇ ਪੰਜਾਬ ਵਿੱਚ 1 ਤੋਂ ਲੈ ਕੇ 12 ਨਵੰਬਰ ਤੱਕ ਸਾਰੇ ਠੇਕੇ ਬੰਦ ਕੀਤੇ ਜਾਣੇ ਚਾਹੀਦੇ ਹਨ ਤਾਂ ਕਿ ਪੂਰਾ ਪੰਜਾਬ ਨਾਨਕ ਨਾਮ ਨਾਲ ਜੁੜ ਸਕੇ।