ਕਪੂਰਥਲਾ :ਬੀਤੇ ਦਿਨੀਂ ਜਲੰਧਰ 'ਚ ਪੰਜਾਬ ਪੁਲਿਸ ਦੇ ਡੀਐਸਪੀ ਦਲਬੀਰ ਸਿੰਘ ਦਿਓਲ ਦੀ ਭੇਤਭਰੇ ਹਲਾਤਾਂ ਵਿੱਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਮੁਤਾਬਿਕ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ 'ਚ ਮ੍ਰਿਤਕ ਦੇਹ ਮਿਲੀ। ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਡੀਐੱਸਪੀ ਦਲਬੀਰ ਸਿੰਘ ਦਿਓਲ ਅਰਜਨ ਅਵਾਰਡ ਦੇ ਨਾਲ ਸਨਮਾਨਿਤ ਸਨ। ਵੇਟ ਲਿਫਟਿੰਗ ’ਚ ਵੀ ਕਈ ਮੈਡਲ ਹਾਸਿਲ ਕਰ ਚੁੱਕੇ ਸਨ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਇਲਾਕੇ ਦੇ ਸੀਸੀਟੀਵੀ ਵੀ ਚੈੱਕ ਕੀਤੇ ਜਾ ਰਹੇ ਹਨ।
ਪੁਲਿਸ ਕਰ ਰਹੀ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ :ਦਸਣਯੋਗ ਹੈ ਕਿ ਦਲਬੀਰ ਸਿੰਘ ਕਪੂਰਥਲਾ ਦੇ ਪਿੰਡ ਖੋਜੇਵਾਲ ਦੇ ਰਹਿਣ ਵਾਲੇ ਸਨ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਨੇ ਦੱਸਿਆ ਕਿ ਕਿਸੀ ਨਾਲ ਕੋਈ ਰੰਜਿਸ਼ ਦੀ ਗੱਲ ਵੀ ਨਹੀਂ ਸੁਣੀ ਸੀ। ਆਖਰੀ ਸਮੇਂ ਦਲਬੀਰ ਸਿੰਘ ਬੱਸ ਸਟੈਂਡ ਗਏ ਸਨ। ਫਿਰ ਉਹਨਾਂ ਦੀ ਲਾਸ਼ ਬਸਤੀ ਬਾਵਾ ਖੇਲ ਦੀ ਨਹਿਰ ਵਿੱਚ ਕਿਵੇਂ ਪਹੁੰਚੀ ਇਸ ਨੂੰ ਲੈਕੇ ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
- ਪੋਸਟਮਾਸਟਰ ਖਤਮ ਕਰ ਦਿੱਤਾ ਪੂਰਾ ਪਰਿਵਾਰ: ਪਹਿਲਾਂ ਆਪਣੀ ਪਤਨੀ, 2 ਬੇਟੀਆਂ ਅਤੇ ਦੋਹਤੀ ਨੂੰ ਉਤਾਰਿਆ ਮੌਤ ਦੇ ਘਾਟ, ਫਿਰ ਖੁਦ ਕਰ ਲਈ ਖੁਦਕੁਸ਼ੀ, ਕਰਜ਼ੇ ਤੋਂ ਸੀ ਪ੍ਰੇਸ਼ਾਨ !
- ਅੰਮ੍ਰਿਤਸਰ 'ਚ 10 ਕਿੱਲੋ ਅਫੀਮ ਸਮੇਤ 2 ਤਸਕਰ ਗ੍ਰਿਫ਼ਤਾਰ, ਮਨੀਪੁਰ ਤੋਂ ਲਿਆ ਕੇ ਪੰਜਾਬ 'ਚ ਅਫੀਮ ਤਸਕਰੀ ਕਰਦੇ ਸਨ ਮੁਲਜ਼ਮ
- ਹਿੱਟ ਐਂਡ ਰਨ ਦੇ ਨਵੇਂ ਕਾਨੂੰਨ ਦਾ ਵਿਰੋਧ ਕਿਉਂ ਕਰ ਰਹੇ ਹਨ ਡਰਾਈਵਰ, ਹੁਣ ਕੀ ਹੈ ਕਾਨੂੰਨ ? ਜਾਣੋ ਸਭ ਕੁਝ