ਪੰਜਾਬ

punjab

ETV Bharat / state

ਜੇਕਰ ਇਸ ਵਾਰ ਕੰਮ ਨਹੀਂ ਕੀਤਾ ਤਾਂ ਅਗਲੀ ਵਾਰ ਨਹੀਂ ਮੰਗਾਂਗਾ ਵੋਟ- ਕੇਜਰੀਵਾਲ - ਪੰਜਾਬ ਦੇ ਵਪਾਰੀ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਚ ਉਨ੍ਹਾਂ ਦੀ ਸਰਕਾਰ ਵੱਲੋਂ ਵਪਾਰੀਆਂ ਨੂੰ ਆਉਣ ਵਾਲੀਆਂ ਕਈ ਸੱਸਿਆਵਾਂ ਨੂੰ ਸੁਲਝਾਇਆ ਹੈ। ਪੰਜਾਬ ਵਿਧਾਨਸਭਾ ਚੋਣਾਂ ਚ ਜੇਕਰ ਪੰਜਾਬ ਦੇ ਲੋਕ ਉਨ੍ਹਾਂ ਨੂੰ ਇੱਕ ਮੌਕਾ ਦਿੰਦੇ ਹਨ ਤਾਂ ਇੱਥੇ ਦੇ ਵਪਾਰੀ ਵਰਗ ਨੂੰ ਆਉਣ ਵਾਲੀਆਂ ਪਰੇਸ਼ਾਨੀਆਂ ਨੂੰ ਹੱਲ ਕੀਤਾ ਜਾਵੇਗਾ।

ਅਰਵਿੰਦ ਕੇਜਰੀਵਾਲ

By

Published : Jan 29, 2022, 4:59 PM IST

Updated : Jan 29, 2022, 6:56 PM IST

ਜਲੰਧਰ: ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਕੁਝ ਹੀ ਸਮਾਂ ਰਹਿ ਗਿਆ ਹੈ। ਜਿਸ ਦੇ ਚੱਲਦੇ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੀ ਆਪਣੀ ਨਾਮਜ਼ਦਗੀ ਦਾਖਿਲ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ।

ਇਸੇ ਦੇ ਚੱਲਦੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਜ਼ੋਰਾਂ ਸ਼ੋਰਾਂ ਦੇ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇੱਕ ਵਾਰ ਫਿਰ ਤੋਂ ਅਰਵਿੰਦ ਕੇਜਰੀਵਾਲ ਪੰਜਾਬ ’ਚ ਤਿੰਨ ਦਿਨਾਂ ਦੇ ਦੌਰੇ ’ਤੇ ਹਨ। ਇਸੇ ਦੇ ਚੱਲਦੇ ਉਨ੍ਹਾਂ ਵੱਲੋਂ ਜਲੰਧਰ ਵਿਖੇ ਵਪਾਰੀ ਵਰਗ ਦੇ ਲੋਕਾਂ ਦੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਕੇਜਰੀਵਾਲ ਨੇ ਵਪਾਰੀ ਵਰਗ ਨੂੰ ਆਉਣ ਵਾਲਿਆਂ ਪਰੇਸ਼ਾਨੀਆਂ ਨੂੰ ਸੁਣਿਆਂ ਅਤੇ ਉਨ੍ਹਾਂ ਨੂੰ ਜਲਦ ਹੱਲ ਕਰਨ ਦੀ ਗੱਲ ਵੀ ਆਖੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਚ ਉਨ੍ਹਾਂ ਦੀ ਸਰਕਾਰ ਵੱਲੋਂ ਵਪਾਰੀਆਂ ਨੂੰ ਆਉਣ ਵਾਲੀਆਂ ਕਈ ਸੱਸਿਆਵਾਂ ਨੂੰ ਸੁਲਝਾਇਆ ਹੈ। ਪੰਜਾਬ ਵਿਧਾਨਸਭਾ ਚੋਣਾਂ ਚ ਜੇਕਰ ਪੰਜਾਬ ਦੇ ਲੋਕ ਉਨ੍ਹਾਂ ਨੂੰ ਇੱਕ ਮੌਕਾ ਦਿੰਦੇ ਹਨ ਤਾਂ ਇੱਥੇ ਦੇ ਵਪਾਰੀ ਵਰਗ ਨੂੰ ਆਉਣ ਵਾਲੀਆਂ ਪਰੇਸ਼ਾਨੀਆਂ ਨੂੰ ਹੱਲ ਕੀਤਾ ਜਾਵੇਗਾ।

ਜੇਕਰ ਇਸ ਵਾਰ ਕੰਮ ਨਹੀਂ ਕੀਤਾ ਤਾਂ ਅਗਲੀ ਵਾਰ ਨਹੀਂ ਮੰਗਾਂਗਾ ਵੋਟ- ਕੇਜਰੀਵਾਲ

'ਅਸੀਂ ਕੰਮ ਨਹੀਂ ਕੀਤਾ ਤਾਂ ਨਾ ਦੇਓ ਸਾਨੂੰ ਵੋਟ'

ਕੇਜਰੀਵਾਲ ਨੇ ਅੱਗੇ ਕਿਹਾ ਕਿ ਦਿੱਲੀ ’ਚ ਵਪਾਰੀ ਵਰਗ ਨੂੰ ਭਾਜਪਾ ਦਾ ਵੋਟ ਬੈਂਕ ਮੰਨਿਆ ਜਾਂਦਾ ਸੀ ਪਰ ਹੁਣ ਉਨ੍ਹਾਂ ਨੇ ਦਿੱਲੀ ਦੇ ਲੋਕਾਂ ਦਾ ਦਿਲ ਜਿੱਤ ਲਿਆ ਹੈ, ਜਿਹੜੇ ਵਪਾਰੀ ਵਰਗ ਭਾਜਪਾ ਨੂੰ ਵੋਟ ਪਾਉਂਦੇ ਸੀ ਉਹ ਹੁਣ ਆਮ ਆਦਮੀ ਪਾਰਟੀ ਨੂੰ ਵੋਟ ਪਾਉਂਦੇ ਹਨ। ਉਨ੍ਹਾਂ ਦੀ ਸਮੱਸਿਆਵਾਂ ਨੂੰ ਉਨ੍ਹਾਂ ਵੱਲੋਂ ਕਾਫੀ ਹੱਦ ਤੱਕ ਹੱਲ ਕੀਤਾ ਗਿਆ ਹੈ। ਉਹ ਉਨ੍ਹਾਂ ਤੋਂ ਪੁੱਛ ਵੀ ਸਕਦੇ ਹਨ ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਉਹ ਵੋਟ ਉਨ੍ਹਾਂ ਨੂੰ ਨਾ ਪਾਉਣ ਜੇਕਰ ਉਨ੍ਹਾਂ ਨੇ ਕੰਮ ਨਹੀਂ ਕੀਤਾ ਹੈ। ਆਮ ਆਦਮੀ ਪਾਰਟੀ ਕੋਲ ਪਲਾਨ ਹੈ ਅਤੇ ਨੀਅਤ ਹੈ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੇ ਪੰਜਾਬ ਚ ਕੰਮ ਨਹੀਂ ਕੀਤਾ ਤਾਂ ਆਉਣ ਵਾਲੀਆਂ ਚੋਣਾਂ ਚ ਉਹ ਵੋਟ ਨਹੀਂ ਮੰਗਣਗੇ।

ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ 11 ਪੁਆਇੰਟ ਬਣਾਏ ਗਏ ਹਨ ਜਿਨ੍ਹਾਂ ਰਾਹੀ ਸ਼ਹਿਰਾਂ ਚ ਸਾਫ ਸਫਾਈ ਦੀ ਵਿਵਸਥਾ ਕੀਤੀ ਜਾਵੇਗੀ। ਕਿਉਂਕਿ ਸ਼ਹਿਰਾਂ ਚ ਸਾਫ ਸਫਾਈ ਇੱਕ ਮੁੱਦਾ ਹੈ। ਉਨ੍ਹਾਂ ਦੀ ਸਰਕਾਰ ਆਉਣ ਤੇ ਸ਼ਹਿਰਾਂ ਚ 24 ਘੰਟੇ ਬਿਜਲੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ ਅਤੇ ਦਿੱਲੀ ਵਾਂਗ ਹੀ ਸ਼ਹਿਰਾਂ ਚ ਸੀਸੀਟੀਵੀ ਲਗਵਾਏ ਜਾਣਗੇ ਅਤੇ ਸ਼ਹਿਰਾਂ ਨੂੰ ਸਾਫ ਸੁਥਰਾ ਵੀ ਰੱਖਿਆ ਜਾਵੇਗਾ।

ਬਿਕਰਮ ਮਜੀਠੀਆ ਦੇ ਮਾਮਲੇ ਨੂੰ ਲੈ ਕੇ ਕਿਹਾ ਕਿ ਮੇਰੇ ਮੰਨਣ ਆ ਨਾ ਮੰਨਣ ਨਾਲ ਕੋਈ ਫ਼ਰਕ ਨਹੀਂ ਪੈਂਦਾ। ਕਾਨੂੰਨੀ ਪ੍ਰਕ੍ਰਿਰਿਆ ਚੱਲ ਰਹੀ ਹੈ। ਜੇ ਮੈਂ ਮਜੀਠੀਆ ਕੋਲੋਂ ਮੁਆਫੀ ਮੰਗੀ ਤਾਂ ਇਨ੍ਹਾਂ ਨੇ ਗ੍ਰਿਫਤਾਰ ਨਹੀਂ ਕੀਤਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਿਸ ਵਿੱਚ ਸ਼ਹਿਰੀ ਲੋਕਾਂ ਨੇ ਉਨ੍ਹਾਂ ਨੂੰ ਜ਼ਿਆਦਾ ਇਹ ਸਵਾਲ ਕੀਤੇ ਸੀ ਕਿ ਉਹ ਸ਼ਹਿਰੀ ਲੋਕਾਂ ਲਈ ਕੀ ਕਰ ਰਹੇ ਹਨ ਇਸੇ ਨੂੰ ਦੇਖਦੇ ਹੋਏ ਇਹ ਐਲਾਨ ਕੀਤੇ ਗਏ ਹਨ:-

  1. ਸ਼ਹਿਰਾਂ ਦੀ ਸਾਫ਼ ਸਫ਼ਾਈ
  2. ਦਿੱਲੀ ਵਾਂਗ ਸਰਕਾਰੀ ਕੰਮਾਂ ਲਈ ਡੋਰ ਸਟੈਪ ਸਰਵਿਸ
  3. ਸ਼ਹਿਰਾਂ ਵਿੱਚ ਦਿੱਲੀ ਦੀ ਤਰਜ਼ ਤੇ ਤਾਰਾਂ ਦੇ ਜੰਜਾਲ ਨੂੰ ਖਤਮ ਕਰਨਾ
  4. ਦਿੱਲੀ ਵਾਂਗ ਮੁਹੱਲਾ ਕਲੀਨਿਕ
  5. ਦਿੱਲੀ ਦੀ ਤਰਜ਼ ਤੇ ਪੰਜਾਬ ਦੇ ਸਰਕਾਰੀ ਸਕੂਲ
  6. 24 ਘੰਟੇ ਬਿਜਲੀ
  7. 24 ਪੀਣ ਵਾਲਾ ਪਾਣੀ
  8. ਉਦਯੋਗਾਂ ਉਤੇ ਅਗਲੇ ਪੰਜ ਸਾਲ ਕੋਈ ਟੈਕਸ ਨਹੀਂ
  9. ਮਹਿਲਾਵਾਂ ਦੀ ਸੁਰੱਖਿਆ ਲਈ ਸੀਸੀਟੀਵੀ ਕੈਮਰੇ
  10. ਸ਼ਹਿਰਾਂ ਦੇ ਬਾਜ਼ਾਰਾਂ ਲਈ ਹਰ ਸੁਵਿਧਾ

ਇਹ ਵੀ ਪੜੋ:ਸਿਆਸਤ ’ਚ ਪਰਿਵਾਰਵਾਦ ਅਤੇ ਅੱਧੀ ਆਬਾਦੀ, ਮਹਿਲਾਵਾਂ ’ਤੇ ਸਿਆਸਤ ਕਿਉਂ ?

ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੂੰ ਜਦੋਂ ਪੱਤਰਕਾਰਾਂ ਵੱਲੋਂ ਪੁੱਛਿਆ ਗਿਆ ਕਿ ਪੰਜਾਬ ਦੀ ਰਾਜਨੀਤੀ ਵਿੱਚ ਮਹਿਲਾਵਾਂ ਦਾ ਇੱਕ ਅਹਿਮ ਰੋਲ ਹੈ, ਪਰ ਰਾਜਨੀਤਿਕ ਪਾਰਟੀਆਂ ਮਹਿਲਾਵਾਂ ਨੂੰ ਟਿਕਟ ਨਹੀਂ ਦੇ ਰਹੀਆਂ। ਇਸ ’ਤੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਮਹਿਲਾਵਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਵੱਲੋਂ ਜਿਨ੍ਹਾਂ ਮਹਿਲਾ ਉਮੀਦਵਾਰਾਂ ਨੂੰ ਚੁਣਿਆ ਗਿਆ ਹੈ ਉਹ ਪੜ੍ਹੀਆਂ ਲਿਖੀਆਂ ਅਤੇ ਰਾਜਨੀਤੀ ਦੀ ਸਮਝ ਰੱਖਦੀਆਂ ਹਨ।

ਉੱਧਰ ਦਵਿੰਦਰ ਪਾਲ ਸਿੰਘ ਭੁੱਲਰ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਦਵਿੰਦਰ ਸਿੰਘ ਭੁੱਲਰ ਵਾਲੇ ਮਾਮਲੇ 'ਤੇ ਅਕਾਲੀ ਦਲ ਗੰਦੀ ਰਾਜਨੀਤੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦਵਿੰਦਰਪਾਲ ਸਿੰਘ ਭੁੱਲਰ ਦੀ ਜ਼ਮਾਨਤ ਪ੍ਰਕਿਰਿਆ ਵਿੱਚ ਮੇਰੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਜ਼ਾ ਸਮੀਖਿਆ ਬੋਰਡ ਫੈਸਲਾ ਲਵੇਗਾ ਅਤੇ LG ਅੰਤਿਮ ਫੈਸਲਾ ਲਵੇਗਾ। ਮੈਂ ਗ੍ਰਹਿ ਸਕੱਤਰ ਨੂੰ ਜਲਦੀ ਹੀ ਸਮੀਖਿਆ ਬੋਰਡ ਦੀ ਮੀਟਿੰਗ ਕਰਨ ਲਈ ਕਿਹਾ ਹੈ।

Last Updated : Jan 29, 2022, 6:56 PM IST

ABOUT THE AUTHOR

...view details