ਪੰਜਾਬ

punjab

ETV Bharat / state

ASI ਦੇ ਪੁੱਤਰ ਦਾ ਬੇਰਹਿਮੀ ਨਾਲ ਕਤਲ - son brutally murdered

ਜਲੰਧਰ ਵਿਚ ਏਐਸਆਈ (ASI) ਦੇ ਮੁੰਡੇ ਦਾ ਬੜੀ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਗਿਆ ਹੈ।

ASI ਦੇ ਮੁੰਡੇ ਦਾ ਬੇਰਹਿਮੀ ਨਾਲ ਕਤਲ
ASI ਦੇ ਮੁੰਡੇ ਦਾ ਬੇਰਹਿਮੀ ਨਾਲ ਕਤਲ

By

Published : Aug 15, 2021, 12:57 PM IST

ਜਲੰਧਰ: ਇੱਕ ਪਾਸੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆਂ ਦੇ ਪੁਖਤੇ ਪ੍ਰਬੰਧ ਕੀਤੇ ਜਾ ਰਹੇ ਹਨ। ਉਥੇ ਹੀ ਦੂਜੇ ਪਾਸੇ ਸ਼ਹਿਰ ਵਿਚ ਵਾਰਦਾਤਾਂ ਹੋ ਰਹੀਆ ਹਨ। ਜਲੰਧਰ ਕੈਂਟ ਦੇ ਰੇਲਵੇ ਸਟੇਸ਼ਨ ਉਤੇ ਦੋ ਧਿਰਾਂ ਵਿਚਕਾਰ ਝਗੜੇ ਤੋਂ ਬਾਅਦ ਲੜਾਈ ਇੰਨੀ ਕੁ ਵੱਧ ਗਈ ਕਿ ਇਕ ਨੌਜਵਾਨ ਦਾ ਕਤਲ ਦਿੱਤਾ।

ASI ਦੇ ਪੁੱਤਰ ਦਾ ਬੇਰਹਿਮੀ ਨਾਲ ਕਤਲ

ਮ੍ਰਿਤਕ ਦੀ ਪਛਾਣ ਪੀਏਪੀ ਵਿਚ ਡਿਊਟੀ ਕਰ ਰਹੇ ਏਐਸਆਈ (ASI) ਦੇ ਪੁੱਤਰ ਸਰਬਜੀਤ ਵਜੋਂ ਹੋਈ ਹੈ। ਇਸ ਕੇਸ ਬਾਰੇ ਐਸਪੀ ਅਸ਼ਵਨੀ ਕੁਮਾਰ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਲਾਸ਼ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ (Postmortem) ਲਈ ਭੇਜ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਤਫਦੀਸ਼ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ (Arrested) ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਉਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:ਦੇਸ਼ ਦੀ ਵੰਡ ਦੇ ਦੁੱਖਾਂ ਨੂੰ ਦਰਸਾਉਂਦਾ ਪਾਰਟੀਸ਼ਨ ਮਿਊਜ਼ੀਅਮ

ABOUT THE AUTHOR

...view details