ਜਲੰਧਰ:ਸਰਬ ਮਲਟੀਪਲੈਕਸ 'ਚ ਫਿਲਮ ਦੇਖਣ ਆਏ ਨੌਜਵਾਨਾਂ 'ਤੇ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਹੈ।ਜਾਣਕਾਰੀ ਮੁਤਾਬਿਕ ਹਮਲੇ ਦੌਰਾਨ ਜਲੰਧਰ ਵਾਸੀ ਕਰਨ ਦੀਪ ਅਤੇ ਜਸ਼ਨ ਪ੍ਰੀਤ ਗੰਭੀਰ ਜ਼ਖ਼ਮੀ ਹੋਏ ਹਨ। ਦੋਵਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਕਰਨ ਦੀਪ ਦੀ ਬਾਂਹ 'ਤੇ ਗੰਭੀਰ ਕੱਟ ਲੱਗਣ ਕਾਰਨ ਉਸਦਾ ਆਪਰੇਸ਼ਨ ਕੀਤਾ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਝਗੜੇ ਦੀ ਸਾਰੀ ਘਟਨਾ ਸਰਵਿਸ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ, ਜਿਸ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਜਿਵੇਂ ਹੀ ਦੋਵੇਂ ਨੌਜਵਾਨ ਫਿਲਮ ਦੇਖ ਕੇ ਬਾਹਰ ਨਿਕਲੇ ਤਾਂ ਦੂਜੀ ਪਾਰਟੀ ਦੇ ਕੁਝ ਵਿਅਕਤੀਆਂ ਨੇ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਜਲੰਧਰ ਫਿਲਮ ਦੇਖਣ ਆਏ ਨੌਜਵਾਨਾਂ 'ਤੇ ਅਣਪਛਾਤਿਆਂ ਨੇ ਕੀਤਾ ਤਿੱਖੇ ਹਥਿਆਰਾਂ ਨਾਲ ਹਮਲਾ, ਕਈ ਨੌਜਵਾਨ ਜ਼ਖਮੀ - ਜਲੰਧਰ ਪੁਲਿਸ
ਜਲੰਧਰ ਵਿੱਚ ਸਥਾਨਕ ਮਲਟੀਪਲੈਕਸ ਵਿੱਚ ਫਿਲਮ ਦੇਖਣ ਆਏ ਕੁੱਝ ਨੌਜਵਾਨਾਂ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਦੋ ਨੌਜਵਾਨ ਗੰਭੀਰ ਜ਼ਖਮੀ ਹੋਏ ਹਨ।
ਬਿਨ੍ਹਾਂ ਕਾਰਣ ਹਮਲਾ :ਜ਼ਖਮੀ ਕਰਮਜੀਤ ਦੇ ਚਾਚਾ ਸੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਬੱਚੇ ਫਿਲਮ ਦੇਖਣ ਆਏ ਸਨ। ਉਨ੍ਹਾਂ ਦੀ ਕਿਸੇ ਨਾਲ ਕੋਈ ਪੁਰਾਣੀ ਦੁਸ਼ਮਣੀ ਨਹੀਂ ਸੀ ਅਤੇ ਨਾ ਹੀ ਕੋਈ ਝਗੜਾ ਹੋਇਆ ਸੀ ਪਰ ਅਣਪਛਾਤੇ ਵਿਅਕਤੀਆਂ ਨੇ ਨੌਜਵਾਨਾਂ 'ਤੇ ਬਿਨਾਂ ਵਜ੍ਹਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਖਮੀ ਰਣਦੀਪ ਨੇ ਉਸਨੂੰ ਦੱਸਿਆ ਕਿ ਜਦੋਂ ਹਮਲਾਵਰ ਉਸ 'ਤੇ ਹਮਲਾ ਕਰ ਰਹੇ ਸਨ ਤਾਂ ਅਸੀਂ ਪੁੱਛਿਆ ਕਿ ਸਾਡਾ ਕੀ ਕਸੂਰ ਹੈ। ਤੁਸੀਂ ਉਨ੍ਹਾਂ ਨੂੰ ਕਿਉਂ ਮਾਰ ਰਹੇ ਹੋ ਤਾਂ ਉਨ੍ਹਾਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ।
ਦੂਜੇ ਪਾਸੇ ਮੌਕੇ 'ਤੇ ਪਹੁੰਚੀ ਥਾਣਾ ਅੱਠ ਦੀ ਪੁਲਿਸ ਨੇ ਸੀਸੀਟੀਵੀ ਦੀ ਫੁਟੇਜ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ 8 ਦੇ ਇੰਚਾਰਜ ਪ੍ਰਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਸਰਬੰਸ ਦਾ ਆਪਸ 'ਚ ਝਗੜਾ ਹੋਇਆ ਹੈ। ਮੌਕੇ 'ਤੇ ਪਹੁੰਚ ਕੇ ਹਮਲਾਵਰ ਹਮਲਾ ਕਰਨ ਤੋਂ ਬਾਅਦ ਭੱਜ ਰਹੇ ਸਨ, ਜਦੋਂ ਉਹ ਪਠਾਨਕੋਟ ਚੌਕ ਨੇੜੇ ਪੁੱਜੇ ਤਾਂ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਫਿਲਹਾਲ ਜ਼ਖਮੀਆਂ ਦੇ ਬਿਆਨ ਲਿਖੇ ਜਾ ਰਹੇ ਹਨ, ਉਸ ਤੋਂ ਬਾਅਦ ਹੀ ਪੁਸ਼ਟੀ ਕੀਤੀ ਜਾਵੇਗੀ ਕਿ ਝਗੜਾ ਕਿਸ ਕਾਰਨ ਹੋਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।