ਜਲੰਧਰ:ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਪੰਜਾਬ ਦੇ ਸਿੱਖਿਆ ਮੰਤਰੀ (Punjab Education Minister) ਪਰਗਟ ਸਿੰਘ ਦੇ ਘਰ ਦੇ ਬਾਹਰ ਅਤੇ ਜਲੰਧਰ ਬੱਸ ਸਟੈਂਡ (Jalandhar Bus Stand) ਵਿਖੇ ਬੈਠੇ ਬੇਰੁਜ਼ਗਾਰ ਅਧਿਆਪਕਾਂ (teachers) ਨੇ ਇੱਕ ਵਾਰ ਫੇਰ ਪਰਗਟ ਸਿੰਘ ਦੀ ਰਿਹਾਇਸ਼ ਵੱਲ ਕੂਚ ਕੀਤਾ। ਇਸ ਦੌਰਾਨ 2 ਅਧਿਆਪਕਾਂ (teachers) ਵੱਲੋਂ ਪਰਗਟ ਸਿੰਘ ਦੇ ਘਰ ਦੇ ਬਾਹਰ ਆਪਣੇ ਉੱਪਰ ਤੇਲ ਪਾ ਕੇ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਨ੍ਹਾਂ ਨੂੰ ਸਾਥੀ ਅਧਿਆਪਕਾਂ (teachers) ਅਤੇ ਪੁਲਿਸ (Police) ਵੱਲੋਂ ਬਚਾ ਲਿਆ ਗਿਆ ਅਤੇ ਗਨੀਮਤ ਇਹ ਰਹੀ ਕਿ ਅਧਿਆਪਕਾਂ (teachers) ਨੇ ਜਦ ਆਪਣੇ ਉੱਪਰ ਤੇਲ ਪਾਇਆ ਉਸੇ ਵੇਲੇ ਸਾਥੀ ਅਧਿਆਪਕਾਂ (teachers) ਅਤੇ ਪੁਲਿਸ (Police) ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ।
ਇਸ ਪੂਰੀ ਘਟਨਾ ਬਾਰੇ ਗੱਲ ਕਰਦੇ ਹੋਏ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪ੍ਰਧਾਨ (President of the Unemployed Teachers Union) ਸੁਖਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦਾ ਇਹ ਪ੍ਰਦਰਸ਼ਨ ਕੋਈ ਕੁਝ ਮਹੀਨਿਆਂ ਦਾ ਪ੍ਰਦਰਸ਼ਨ ਨਹੀਂ ਹੈ, ਬਲਕਿ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਪਿਛਲੇ ਸਾਢੇ ਚਾਰ ਸਾਲ ਤੋਂ ਇਸੇ ਤਰ੍ਹਾਂ ਸਿੱਖਿਆ ਮੰਤਰੀਆਂ ਦੇ ਚੱਕਰ ਕੱਟ ਰਹੇ ਹਨ, ਪਰ ਕਿਸੇ ਵੱਲੋਂ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ।