ਜਲੰਧਰ: ਲੋਕ ਇਨਸਾਫ਼ ਪਾਰਟੀ ਵੱਲੋਂ ਖੇਤੀ ਸੁਧਾਰ ਆਰਡੀਨੈਂਸ ਦੇ ਖ਼ਿਲਾਫ਼ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਤੋਂ ਚੰਡੀਗੜ੍ਹ ਤੱਕ ਰੋਸ ਸਾਈਕਲ ਰੈਲੀ ਕੱਢੀ ਜਾ ਰਹੀ ਹੈ। ਇਸੇ ਦੌਰਾਨ ਮੰਗਲਵਾਰ ਨੂੰ ਲੋਕ ਇਨਸਾਫ਼ ਪਾਰਟੀ ਦਾ ਇਹ ਰੋਸ ਮਾਰਚ ਜਲੰਧਰ ਪੁੱਜਿਆ। ਇਸ ਮੌਕੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਇਸ ਮੁੱਦੇ 'ਤੇ ਸਰਕਾਰ ਰਾਜਨੀਤੀ ਨਾ ਕਰੇ ਬਲਕਿ ਤੁਰੰਤ ਵਿਧਾਨ ਸਭਾ ਦਾ ਸੈਸ਼ਨ ਕਾਲ ਕਰਕੇ ਇਸ ਬਿੱਲ ਨੂੰ ਖਤਮ ਕਰੇ ਅਤੇ ਕੇਂਦਰ ਸਰਕਾਰ ਨੂੰ ਇਹ ਵਾਪਸ ਭੇਜੇ।
ਖੇਤੀ ਸੁਧਾਰ ਆਰਡੀਨੈਂਸ ਖਿਲਾਫ਼ ਤੁਰੰਤ ਵਿਧਾਨ ਸਭਾ ਦਾ ਸੈਸ਼ਨ ਕਰੇ ਕੈਪਟਨ ਸਰਕਾਰ: ਬੈਂਸ - ਲੋਕ ਇਨਸਾਫ਼ ਪਾਰਟੀ
ਖੇਤੀ ਸੁਧਾਰ ਆਰਡੀਨੈਂਸ ਦੇ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਵੱਲੋਂ ਕੱਢੀ ਜਾ ਰਹੀ ਰੋਸ ਸਾਈਕਲ ਰੈਲੀ ਮੰਗਲਵਾਰ ਨੂੰ ਜਲੰਧਰ ਪਹੁੰਚੀ। ਇਸ ਦੌਰਾਨ ਬੈਂਸ ਨੇ ਕਿਹਾ ਕਿ ਇਸ ਆਰਡੀਨੈਂਸ ਨਾਲ ਪੰਜਾਬ ਵਿੱਚ ਕਿਸਾਨ ਅਤੇ ਕਿਸਾਨੀ ਨੂੰ ਬਿਲਕੁਲ ਖ਼ਤਮ ਹੋ ਜਾਵੇਗੀ।
ਫ਼ੋਟੋ
ਉਨ੍ਹਾਂ ਕਿਹਾ ਕਿ ਜੇ ਸਰਕਾਰ ਇਹ ਕੰਮ ਕਰਦੀ ਹੈ ਤਾਂ ਉਹ ਵੀ ਪੰਜਾਬ ਸਰਕਾਰ ਦੇ ਨਾਲ ਕੇਂਦਰ ਸਰਕਾਰ ਵਿਰੁੱਧ ਧਰਨੇ ਪ੍ਰਦਰਸ਼ਨ 'ਚ ਖੜ੍ਹੇ ਹੋਣਗੇ। ਉਨ੍ਹਾਂ ਕਿਹਾ ਕਿ ਇਸ ਆਰਡੀਨੈਂਸ ਨਾਲ ਪੰਜਾਬ ਵਿੱਚ ਪਿੰਡਾਂ ਦਾ ਸੁਧਾਰ ਅਤੇ ਕਿਸਾਨਾਂ ਦਾ ਵਿਕਾਸ ਬਿਲਕੁਲ ਖ਼ਤਮ ਹੋ ਜਾਵੇਗਾ। ਕਿਉਂਕਿ ਇਸ ਆਰਡੀਨੈਂਸ ਦੇ ਮੁਤਾਬਿਕ ਵੱਡੇ-ਵੱਡੇ ਕਾਰਪੋਰੇਟ ਹਾਊਸ ਕਿਸਾਨਾਂ ਤੋਂ ਅੱਧੀ ਕੀਮਤ ਵਿੱਚ ਉਨ੍ਹਾਂ ਦਾ ਅਨਾਜ ਅਤੇ ਹੋਰ ਖੇਤੀਬਾੜੀ ਦਾ ਸਾਮਾਨ ਖਰੀਦਣਗੇ ਅਤੇ ਦੋ-ਦੋ, ਤਿੰਨ-ਤਿੰਨ ਸਾਲ ਜੇ ਕਿਸਾਨਾਂ ਦੀ ਪੇਮੈਂਟ ਨਾ ਹੋਈ ਤਾਂ ਪੰਜਾਬ ਵਿੱਚ ਕਿਸਾਨ ਅਤੇ ਕਿਸਾਨੀ ਬਿਲਕੁਲ ਖ਼ਤਮ ਹੋ ਜਾਵੇਗੀ।